2 ਹਮਲਾਵਰਾਂ ਨੇ ਨੌਜਵਾਨ ‘ਤੇ ਕੀਤੇ 20 ਰਾਊਂਡ ਫਾਇਰ
ਮੋਗਾ, 3 ਜਨਵਰੀ : ਅੱਜ ਸਵੇਰੇ 6 ਵਜੇ ਦੇ ਕਰੀਬ ਜ਼ਿਲਾ ਮੋਗਾ ਵਿਚ ਹਮਲਾਵਰਾਂ ਨੇ ਇਕ ਨੌਜਵਾਨ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੋ ਹਮਲਾਵਰਾਂ ਨੇ ਨੌਜਵਾਨ ‘ਤੇ 20 ਰਾਊਂਡ ਫਾਇਰ ਕੀਤੇ ਅਤੇ ਭੱਜ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਮ੍ਰਿਤਕ ਦੀ ਪਛਾਣ ਉਮਰਸੀਰ ਸਿੰਘ ਵਾਸੀ ਪਿੰਡ ਭਿੰਡਰ ਖੁਰਦ ਦਾ ਰਹਿਣ ਵਾਲਾ ਸੀ, ਜੋ ਮੋਗਾ ਵਿੱਚ ਨੈਸਲੇ ਇੰਡੀਆ ਲਿਮਟਿਡ ਵਿੱਚ ਕੰਮ ਕਰਦਾ ਸੀ।
ਜਾਣਕਾਰੀ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਕਾਰ ਵਿੱਚ ਘਰੋਂ ਕੰਮ ‘ਤੇ ਜਾਣ ਲਈ ਨਿਕਲਿਆ ਸੀ। ਜਿਵੇਂ ਹੀ ਉਹ ਘਰ ਤੋਂ ਥੋੜ੍ਹੀ ਦੂਰੀ ‘ਤੇ ਪਹੁੰਚਿਆ ਤਾਂ ਅਣਪਛਾਤੇ ਹਮਲਾਵਰਾਂ ਜੋ ਪਹਿਲਾਂ ਹੀ ਉਸ ਦੀ ਉਡੀਕ ਕਰ ਰਹੇ ਸਨ, ਨੇ ਉਸ ਦੀ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਵਾਰਦਾਤ ਵਿਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਨੌਜਵਾਨ ਨੇ ਬਲਾਕ ਸਮਿਤੀ ਚੋਣਾਂ ਵਿੱਚ ਇੱਕ ਉਮੀਦਵਾਰ ਦਾ ਸਮਰਥਨ ਕੀਤਾ ਸੀ ਅਤੇ ਇਸੇ ਰੰਜਿਸ਼ ਕਾਰਨ ਉਸ ਦੀ ਹੱਤਿਆ ਕੀਤੀ ਗਈ। ਇਸ ਦੌਰਾਨ, ਸੂਚਨਾ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ, ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Read More : ਏ. ਐੱਸ. ਆਈ. ਵਿਨੋਦ ਕੁਮਾਰ ਮੁਅੱਤਲ
