ਮਜੀਠਾ, 15 ਦਸੰਬਰ : ਪੁਲਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਗਾਲੋਵਾਲੀ ਕਾਲੋਨੀ ਵਿਚ ਆਪਸੀ ਝਗੜੇ ਦੌਰਾਨ ਇਕ ਨੌਜਵਾਨ ਦਾ ਬੇਰਹਿਮੀ ਨਾਲ਼ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਾਲੋਵਾਲੀ ਕਾਲੋਨੀ ਵਿਚ ਇੱਕ ਘਰ ਵਿੱਚ ਪਾਰਟੀ ਚੱਲ ਰਹੀ ਸੀ ਕਿ ਕੁਝ ਵਿਅਕਤੀਆਂ ਦੀ ਆਪਸ ਵਿਚ ਤਕਰਾਰਬਾਜ਼ੀ ਹੋ ਗਈ।
ਗੱਲ ਇੱਥੋਂ ਤੱਕ ਵਧ ਗਈ ਕਿ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਇਕ ਵਿਅਕਤੀ ਸਰਬਜੀਤ ਸਿੰਘ ਉਰਫ਼ ਸਾਬੀ ਉਮਰ ਕਰੀਬ 30 ਸਾਲ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਆਪਣੇ ਨਾਨਕੇ ਘਰ ਵਿਚ ਰਹਿੰਦਾ ਸੀ। ਮਜੀਠਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਾਰੇ ਮਾਮਲੇ ਨੂੰ ਆਪਣੇ ਲੈ ਲਿਆ।
ਇਸ ਸਬੰਧੀ ਐੱਸ. ਐੱਚ. ਓ. ਮਜੀਠਾ ਕਰਮਪਾਲ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਕਰਕੇ ਹੈ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ । ਜਲਦੀ ਦੋਸ਼ੀ ਪੁਲਸ ਦੀ ਹਿਰਾਸਤ ਵਿੱਚ ਹੋਣਗੇ।
Read More : ਗੈਂਗਸਟਰਾਂ ਨੇ ਕਾਰੋਬਾਰੀ ਦੀਆਂ 2 ਗੱਡੀਆਂ ਨੂੰ ਲਾਈ ਅੱਗ, 4 ਭੰਨੀਆਂ
