ਨਾਇਬ ਸੈਣੀ

ਪੰਜਾਬ ਦੇ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਵਿਜ਼ਨ ’ਤੇ ਭਰੋਸਾ ਪ੍ਰਗਟਾਇਆ : ਨਾਇਬ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਦੀ ਮੌਜੂਦਗੀ ’ਚ ਚੰਡੀਗੜ੍ਹ ਵਿਖੇ 200 ਤੋਂ ਵੱਧ ਨੌਜਵਾਨਾਂ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ, 21 ਫ਼ਰਵਰੀ : ਪੰਜਾਬ ’ਚ ਭਾਜਪਾ ਨੂੰ ਅੱਜ ਮਹੱਤਵਪੂਰਨ ਮਜ਼ਬੂਤੀ ਮਿਲੀ ਜਦ ਹਿੰਦੁਸਤਾਨ ਸਟੂਡੈਂਟਸ ਐਸੋਸੀਏਸ਼ਨ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸੰਬੰਧਤ 200 ਤੋਂ ਵੱਧ ਵਿਦਿਆਰਥੀ ਤੇ ਨੌਜਵਾਨ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਮੁੱਖ ਦਫ਼ਤਰ ’ਚ ਪਾਰਟੀ ’ਚ ਸ਼ਾਮਲ ਹੋਏ। ਇਹ ਮੈਂਬਰਸ਼ਿਪ ਸਮਾਰੋਹ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੀਨੀਅਰ ਭਾਜਪਾ ਆਗੂਆਂ ਤੇ ਪਾਰਟੀ ਵਰਕਰਾਂ ਦੀ ਮੌਜੂਦਗੀ ’ਚ ਕਰਵਾਇਆ ਗਿਆ।

ਇਸ ਮੌਕੇ ਨਾਇਬ ਸੈਣੀ ਨੇ ਨੌਜਵਾਨਾਂ ਦਾ ਭਾਜਪਾ ਪਰਿਵਾਰ ’ਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਦੂਰਅੰਦੇਸ਼ੀ ਸੋਚ ’ਚ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 11 ਸਾਲਾਂ ’ਚ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਬੁਨਿਆਦੀ ਢਾਂਚੇ, ਕਨੈਕਟੀਵਿਟੀ ਅਤੇ ਵਿਸ਼ਵ ਪੱਧਰ ’ਤੇ ਮਾਣ-ਸਤਿਕਾਰ ਦੇ ਖੇਤਰ ’ਚ ਬੇਮਿਸਾਲ ਤਰੱਕੀ ਕੀਤੀ ਹੈ। ਸੜਕ ਅਤੇ ਰੇਲ ਨੈੱਟਵਰਕ ਦੇ ਵਿਸਤਾਰ ਤੋਂ ਲੈ ਕੇ ਕਰੰਸੀ ਯੋਜਨਾ, ਸਟਾਰਟ-ਅੱਪ ਇੰਡੀਆ, ਸਟੈਂਡ-ਅੱਪ ਇੰਡੀਆ ਅਤੇ ਮੇਕ ਇਨ ਇੰਡੀਆ ਵਰਗੀਆਂ ਯੋਜਨਾਵਾਂ ਰਾਹੀਂ ਕੇਂਦਰ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਉੱਦਮ ਦੇ ਵਿਆਪਕ ਮੌਕੇ ਪੈਦਾ ਕੀਤੇ ਹਨ।

ਹਰਿਆਣਾ ’ਚ ਪਾਰਦਰਸ਼ੀ ਸ਼ਾਸਨ ਦੇ ਮਾਡਲ ਬਾਰੇ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪਿਛਲੇ ਦਸ ਸਾਲਾਂ ’ਚ ਹਰਿਆਣਾ ’ਚ ਦੋ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ, ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਖੇਡਾਂ, ਹੁਨਰ ਵਿਕਾਸ ਤੇ ਵਿਦੇਸ਼ੀ ਰੁਜ਼ਗਾਰ ਮੁਹਿੰਮਾਂ ਰਾਹੀਂ ਨੌਜਵਾਆਂ ਦਾ ਸਸ਼ਕਤੀਕਰਨ ਸਰਕਾਰ ਦੀ ਪਹਿਲ ਹੈ।

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਰਾਸ਼ਟਰ ਨਿਰਮਾਣ ’ਚ ਯੋਗਦਾਨ ਪਾਉਣ ਦਾ ਸੱਦਾ ਦਿੰਦੇ ਹੋਏ ਸੈਣੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ’ਚ ਭਾਜਪਾ ਇਕ ਮਜ਼ਬੂਤ ਬਦਲ ਵਜੋਂ ਉਭਰੇਗੀ। ਉਨ੍ਹਾਂ ਨਵੇਂ ਸ਼ਾਮਲ ਮੈਂਬਰਾਂ ਨੂੰ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਤਰੱਕੀਸ਼ੀਲ ਅਤੇ ਭ੍ਰਿਸ਼ਟਾਚਾਰ-ਮੁਕਤ ਪੰਜਾਬ ਦੇ ਨਿਰਮਾਣ ’ਚ ਆਪਣਾ ਯੋਗਦਾਨ ਪਾਉਣ ਲਈ ਅਪੀਲ ਕੀਤੀ। ਉਨ੍ਹਾਂ ਨੌਜਵਾਨਾਂ ਤੇ ਦੇਸ਼ ਦੇ ਉਜਲੇ ਭਵਿੱਖ ਲਈ ਸਾਂਝੇ ਯਤਨਾਂ ਦੀ ਅਪੀਲ ਕਰਦਿਆਂ ਆਪਣੇ ਸੰਬੋਧਨ ਦਾ ਸਮਾਪਨ ਕੀਤਾ।

ਇਸ ਮੌਕੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਡਾ. ਸੁਭਾਸ਼ ਸ਼ਰਮਾ, ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ, ਸੂਬਾ ਮੀਡੀਆ ਪ੍ਰਮੁੱਖ ਵਿਨੀਤ ਜੋਸ਼ੀ, ਸੂਬਾ ਸਹਿ-ਖ਼ਜ਼ਾਨਚੀ ਸੁਖਵਿੰਦਰ ਗੋਲਡੀ, ਸੂਬਾ ਪ੍ਰੋਟੋਕੋਲ ਸਕੱਤਰ ਖੁਸ਼ਵੰਤ ਰਾਇ ਗਿੱਗਾ, ਚਰਨਜੀਤ ਬਰਾਰ, ਐੱਨ. ਕੇ. ਵਰਮਾ ਤੇ ਸੰਜੀਵ ਵਸ਼ਿਸ਼ਟ ਵੀ ਮੌਜੂਦ ਸਨ।

Read More : ਅੰਮ੍ਰਿਤਸਰ ’ਚ ਪੁਲਸ ਚੌਕੀ ਨੂੰ ਬੰਬ ਨਾਲ ਉਡਾਉਣ ਦੀ ਸਾਜ਼ਿਸ਼ ਨਾਕਾਮ

Leave a Reply

Your email address will not be published. Required fields are marked *