ਮਜੀਠਾ, 14 ਅਕਤੂਬਰ : ਪੁਲਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਨਾਗ ਨਵੇਂ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਸੰਦੀਪ ਸਿੰਘ ਸੋਨੂੰ ਪੁੱਤਰ ਹਰਭਜਨ ਸਿੰਘ ਨਾਗ ਨਵੇਂ ਸਾਹਮਣੇ ਹੈਵਨ ਰਿਜ਼ੋਰਟ ਵਿਚ ਆਪਣੇ ਪੋਲਟਰੀ ਫਾਰਮ ’ਤੇ ਬੈਠਾ ਸੀ ਕਿ ਕੁਝ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਸੰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਐੱਸ. ਐੱਚ. ਓ. ਇੰਸਪੈਕਟਰ ਕਰਮਪਾਲ ਸਿੰਘ ਨੇ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਘਟਨਾ ਤੋਂ ਕੁਝ ਦੇਰ ਪਹਿਲਾਂ ਮ੍ਰਿਤਕ ਸੰਦੀਪ ਦਾ ਕੁਝ ਵਿਅਕਤੀਆਂ ਨਾਲ ਕਿਸੇ ਗੱਲ ਤੋਂ ਝਗੜਾ ਹੋਇਆ ਸੀ ਪਰ ਉਸ ਸਮੇਂ ਮਾਮਲਾ ਕਿਸੇ ਤਰ੍ਹਾਂ ਸ਼ਾਂਤ ਹੋ ਗਿਆ ਪਰ ਕੁਝ ਹੀ ਦੇਰ ਬਾਅਦ ਇਸ ਵਿਅਕਤੀ ਦਾ ਕਤਲ ਹੋ ਗਿਆ।
ਉਨ੍ਹਾਂ ਕਿਹਾ ਕਿ ਪਿੰਡ ਦੇ ਹੀ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ਵਿਚ ਲਿਆ ਹੈ।
Read More : ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ