ਅਫਰੀਦੀ

ਪਾਕਿ ’ਚ ਯੂਸਫ਼ ਅਫ਼ਰੀਦੀ ਗੋਲੀਆਂ ਨਾਲ ਭੁੰਨਿਆ

ਖ਼ੈਬਰ ਪਖਤੂਨਖਵਾ ਦੇ ਲੈਂਡੀ ਕੋਟਲ ਖੇਤਰ ’ਚ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪਖਤੂਨਖਵਾ, 27 ਅਪ੍ਰੈਲ : ਲਸ਼ਕਰ-ਏ-ਤੋਇਬਾ ਨਾਲ ਜੁੜੇ ਕਮਾਂਡਰ ਸ਼ੇਖ ਯੂਸਫ਼ ਅਫ਼ਰੀਦੀ ਦੀ ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਲੈਂਡੀ ਕੋਟਲ ਖੇਤਰ ਵਿੱਚ ਵਾਪਰੀ, ਜਿੱਥੇ ਉਸ ਨੂੰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ।

ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਅਚਾਨਕ ਉਸ ’ਤੇ ਕਈ ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਅਜੇ ਤੱਕ ਕਿਸੇ ਵੀ ਸੰਗਠਨ ਨੇ ਇਸ ਹੱਤਿਆ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਸ਼ੇਖ ਯੂਸਫ਼ ਅਫ਼ਰੀਦੀ ਨੂੰ ਜਾਖਾ ਖੇਲ ਕਬੀਲੇ ਨਾਲ ਜੁੜਿਆ ਦੱਸਿਆ ਜਾ ਰਿਹਾ ਸੀ। ਉਹ ਲੰਬੇ ਸਮੇਂ ਤੋਂ ਇਸ ਖੇਤਰ ਵਿੱਚ ਸਰਗਰਮ ਸੀ ਅਤੇ ਲਸ਼ਕਰ-ਏ-ਤੋਇਬਾ ਨਾਲ ਜੁੜੇ ਇਕ ਨੈੱਟਵਰਕ ਦਾ ਹਿੱਸਾ ਸੀ।

ਕੁਝ ਰਿਪੋਰਟਾਂ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਉਸ ਦੇ ਹੋਰ ਕੱਟੜਪੰਥੀ ਸੰਗਠਨਾਂ ਨਾਲ ਵੀ ਸਬੰਧ ਸਨ, ਪਰ ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਸਰਹੱਦੀ ਖੇਤਰਾਂ ਵਿੱਚ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿੱਥੇ ਵੱਖ-ਵੱਖ ਅੱਤਵਾਦੀ ਸਮੂਹਾਂ ਵਿਚਕਾਰ ਆਪਸੀ ਟਕਰਾਅ ਬਣਿਆ ਰਹਿੰਦਾ ਹੈ।

Read More : ਸ਼੍ਰੋਮਣੀ ਕਮੇਟੀ ਕਾਲਜਾਂ ’ਚ ਮੁਫ਼ਤ ਕਰਵਾਈ ਜਾਵੇਗੀ ਸਿਵਲ ਪ੍ਰੀਖਿਆਵਾਂ ਦੀ ਤਿਆਰੀ : ਧਾਮੀ

Leave a Reply

Your email address will not be published. Required fields are marked *