ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਐਲਾਨ


ਐੱਮ. ਪੀ. ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਪ੍ਰਧਾਨ
ਇਤਿਹਾਸਕ ਮੇਲਾ ਮਾਘੀ ’ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਸਿਆਸੀ ਕਾਨਫ਼ਰੰਸ ਦੌਰਾਨ ਐੱਮ. ਪੀ. ਅੰਮ੍ਰਿਤਪਾਲ ਦੀ ਨਵੀਂ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਐਲਾਨ ਕਰ ਦਿੱਤੀ ਗਈ ਹੈ। ਪਾਰਟੀ ਦਾ ਪ੍ਰਧਾਨ ਅਸਮ ਦੀ ਡਿਬਰੂਗੜ੍ਹ ਜੇਲ ’ਚ ਬੰਦ ਐੱਮ. ਪੀ. ਅੰਮ੍ਰਿਤਪਾਲ ਨੂੰ ਬਣਾਇਆ ਗਿਆ ਹੈ। ਪਾਰਟੀ ਦਾ ਐਲਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਐੱਮ. ਪੀ. ਸਰਬਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਪ੍ਰਧਾਨ ਅੰਮ੍ਰਿਤਪਾਲ ਹਾਲਾਂਕਿ ਜੇਲ ’ਚ ਬੰਦ ਹਨ, ਇਸ ਲਈ ਪਾਰਟੀ ਨੂੰ ਚਲਾਉਣ ਲਈ ਇਕ ਕਮੇਟੀ ਬਣਾਈ ਗਈ ਹੈ, ਜੋ ਸਾਰਾ ਕੰਮਕਾਜ ਸੰਭਾਲੇਗੀ।

ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਇਹ ਦੋ ਸੋਚਾਂ ਦੀ ਲੜਾਈ ਹੈ। ਇਕ ਸੋਚ ਦਿੱਲੀ ਦੀ ਹੈ, ਜੋ ਕਿ ਕਿਸਾਨਾਂ ਦੀ ਜਾਨਾਂ ਲੈ ਰਹੀ ਹੈ। ਦਿੱਲੀ ਦੀ ਸੋਚ ਸਿੱਖ ਕੌਮ ਦਾ ਨੁਕਸਾਨ ਕਰਵਾ ਰਹੀ ਹੈ। ਦਿੱਲੀ ਦੀ ਸੋਚ ਬੰਦੀ ਸਿੰਘਾਂ ਨੂੰ ਬੰਦੀ ਬਣਾਈ ਰੱਖਣਾ ਚਾਹੁੰਦੀ ਹੈ। ਦਿੱਲੀ ਦੀ ਸੋਚ ਪੰਥ ਅਤੇ ਪੰਜਾਬ ਦਾ ਨੁਕਸਾਨ ਕਰਵਾ ਰਹੀ ਹੈ। ਦਿੱਲੀ ਦੀ ਸੋਚ ਪੰਜਾਬ ਦੇ ਪਾਣੀ ਨੂੰ ਲੁੱਟਣਾ ਚਾਹੁੰਦੀ ਹੈ ਅਤੇ ਸੂਬੇ ਨੂੰ ਨੁਕਸਾਨ ਪਹੁੰਚਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਪਾਰਟੀ ਲਈ ਤਿੰਨ ਨਾਮ ਭੇਜੇ ਗਏ ਸਨ, ਜਿਸ ’ਚੋਂ ਇਸ ਨਾਮ ’ਤੇ ਮੋਹਰ ਲੱਗੀ ਹੈ, ਇਸ ਲਈ ਹੁਣ ਉਨ੍ਹਾਂ ਦੀ ਪਾਰਟੀ ਦਾ ਨਾਮ ਅਕਾਲੀ ਦਲ ਵਾਰਿਸ ਪੰਜਾਬ ਦੇ ਹੋਵੇਗਾ।

Leave a Reply

Your email address will not be published. Required fields are marked *