ਕਰਜ਼ੇ ਤੋਂ ਤੰਗ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲੀ ; ਮੌਤ

ਦੇਵੀਗਡ਼੍ਹ – ਥਾਣਾ ਜੁਲਕਾਂ ਅਧੀਨ ਪਿੰਡ ਲੇਹਲਾਂ ਜਗੀਰ ਦੇ ਕਰਜ਼ੇ ਦੇ ਸਤਾਏ ਨੌਜਵਾਨ ਵੱਲੋ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸਰਪੰਚ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਪਿੰਡ ਦਾ ਨੌਜਵਾਨ ਜਗਤਾਰ ਸਿੰਘ ਪੁੱਤਰ ਜਸਵਿੰਦਰ ਸਿੰਘ 5-6 ਲੱਖ ਰੁਪਏ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਇਸ ਤੋਂ ਤੰਗ ਆ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲਈ।
ਉਨ੍ਹਾਂ ਦੱਸਿਆ ਕਿ ਜਦੋਂ ਉਸ ਨੇ ਦਵਾਈ ਖਾਧੀ ਸੀ ਤਾਂ ਉਸ ਨੂੰ ਦੁੱਧਨਸਾਧਾਂ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਸੀ, ਜਿਥੇ ਉਹ ਕੁਝ ਠੀਕ ਹੋ ਗਿਆ ਸੀ ਪਰ ਬਾਅਦ ’ਚ ਨੌਜਵਾਨ ਨੂੰ ਘਰ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਨੌਜਵਾਨ ਜਗਤਾਰ ਸਿੰਘ ਦੀ ਸਿਹਤ ਖਰਾਬ ਹੋਣ ਲੱਗ ਪਈ। ਉਸ ਦੀ ਪਟਿਆਲਾ ਹਸਪਤਾਲ ਲਿਜਾਂਦੇ ਸਮੇਂ ਰਸਤੇ ’ਚ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ, ਲਡ਼ਕਾ ਅਤੇ ਲਡ਼ਕੀ ਛੱਡ ਗਿਆ ਹੈ।

Leave a Reply

Your email address will not be published. Required fields are marked *