ਭੀਖੀ – ਪਿੰਡ ਭੁਪਾਲ ਖੁਰਦ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਦੀ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋ ਗਈ।
ਇਕੱਤਰ ਜਾਣਕਾਰੀ ਅਨੁਸਾਰ ਪਿੰਡ ਭੁਪਾਲ ਖੁਰਦ ਦੇ ਕਿਸਾਨ ਮੱਖਣ ਸਿੰਘ ਪੁੱਤਰ ਗੁਰਤੇਜ ਸਿੰਘ (42) ਜੋ ਕਿ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ, ਨੇ ਕੁਝ ਦਿਨ ਪਹਿਲਾਂ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ, ਜਿਸ ਨੂੰ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਅੱਜ ਸਵੇਰੇ ਮੱਖਣ ਸਿੰਘ ਦੀ ਮੌਤ ਹੋ ਗਈ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਭੀਖੀ ਬਲਾਕ ਦੇ ਖਜ਼ਾਨਚੀ ਮਨਜੀਤ ਕੁਮਾਰ ਮਾਖਾ ਨੇ ਦੱਸਿਆ ਕਿ ਕਿਸਾਨ ਮੱਖਣ ਸਿੰਘ ’ਤੇ 7 ਲੱਖ ਦੇ ਕਰੀਬ ਕਰਜ਼ਾ ਸੀ ਅਤੇ ਉਸ ਕੋਲ ਡੇਢ ਕਿੱਲਾ ਜ਼ਮੀਨ ਸੀ। ਗਰੀਬ ਹੋਣ ਕਾਰਨ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਨਹੀਂ ਕਰ ਸਕਦਾ ਸੀ ਅਤੇ ਪ੍ਰੇਸ਼ਾਨ ਹੋ ਕਿ ਉਸਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ।
ਕਿਸਾਨ ਆਗੂ ਮਹਿੰਦਰ ਸਿੰਘ, ਹਰਦੇਵ ਸਿੰਘ ਰਾਠੀ, ਮਨਜੀਤ ਕੁਮਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੱਖਣ ਸਿੰਘ ਦਾ ਕਰਜ਼ਾ ਮੁਆਫ ਕੀਤਾ ਜਾਵੇ।
