ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਬੰਧੀ ਜਾਗਰੂਕ ਕਰਦਿਆਂ ਭਗਤ ਪੂਰਨ ਸਿੰਘ ਜੀ ਦੇ ਜੀਵਨ ਸੰਦੇਸ਼ ਬਾਰੇ ਦੱਸਿਆ
ਸੰਗਰੂਰ – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸੰਗਰੂਰ ਵੱਲੋਂ ਸਥਾਨਿਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਦਾ ਦੌਰਾ ਲਾਰਡ ਮਹਾਂਵੀਰਾ ਕਾਲਜ ਆਫ ਐਜੂਕੇਸ਼ਨ ਹਮੀਰਗੜ, ਵਿਦਿਆਰਥੀਆਂ ਦੇ ਗਰੁੱਪ ਨੇ ਕੀਤਾ।
ਸਕੂਲ ਵਾਈਸ ਪ੍ਰਿੰਸੀਪਲ ਪ੍ਰੀਤੀ ਕੁਕਰੇਜਾ ਦੇ ਨਿਰਦੇਸ਼ਾਂ ਅਤੇ ਰਮਨਦੀਪ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖਾ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਕੁਝ ਸਮਾਂ ਬਿਤਾਇਆ, ਨਾਲ ਗੱਲਬਾਤ ਕੀਤੀ।
ਇਸ ਮੌਕੇ ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸੇਵਾ ਦੇ ਵਿਸੇ਼ ਤੇ ਵਿਸਥਾਰ ਪੂਰਬਕ ਦੱਸਦੇ ਹੋਏ ਕਿਹਾ ਕਿ ਪਿੰਗਲਵਾੜਾ ਸੇਵਾ ਦਾ ਘਰ ਹੈ ਅਤੇ ਇਹ ਸੇਵਾ ਦੀ ਸਿਖਲਾਈ ਲਈ ਵਰਕਸ਼ਾਪ ਹੈ। ਸੁਰਿੰਦਰ ਪਾਲ ਸਿੰਘ ਸਿਦਕੀ ਪੀ. ਆਰ. ਓ, ਜਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਬੰਧੀ ਜਾਗਰੂਕ ਕਰਦਿਆਂ ਭਗਤ ਪੂਰਨ ਸਿੰਘ ਜੀ ਦੇ ਜੀਵਨ ਸੰਦੇਸ਼ ਬਾਰੇ ਵਿਸਥਾਰ ਪੂਰਬਕ ਦੱਸਿਆ।
ਸੁਸਾਇਟੀ ਦੇ ਪ੍ਰਧਾਨ ਡਾ. ਇੰਦਰਜੀਤ ਕੌਰ ਦੀ ਸਰਪ੍ਸਤੀ ਅਤੇ ਹਰਜੀਤ ਸਿੰਘ ਅਰੋੜਾ ਬ੍ਰਾਂਚ ਪ੍ਬੰਧਕ ਦੀ ਅਗਵਾਈ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜ਼ਿਕਰ ਕੀਤਾ। ਕਾਲਜ ਅਧਿਆਪਕਾਂ ਉਦੈ ਭਾਰਤੀ ਅਤੇ ਸੁਖਦੀਪ ਕੌਰ ਨੇ ਕਿਹਾ ਵਿਦਿਆਰਥੀਆਂ ਵੱਲੋਂ ਪਿੰਗਲਵਾੜਾ ਦੇ ਦੌਰਾ ਕਰਨ ਨਾਲ ਵਿਦਿਆਰਥੀਆਂ ਵਿਚ ਮਾਨਵ ਭਲਾਈ ਅਤੇ ਸਦਾਚਾਰਕ ਗੁਣਾਂ ਦਾ ਪ੍ਰਗਾਸ ਹੁੰਦਾ ਹੈ।
ਕਾਲਜ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ, ਸੁਖਵਿੰਦਰ ਕੌਰ, ਬੀਰਪਾਲ ਕੌਰ, ਕਮਲਦੀਪ ਕੌਰ, ਮੁਸਕਾਨ, ਨਿਕਿਤਾ ਅਤੇ ਵਿਦਿਆਰਥੀ ਦੀਪਕ, ਜਤਿੰਦਰ ਸਿੰਘ ਆਦਿ ਨੇ ਕਿਹਾ ਕਿ ਸਾਨੂੰ ਇਸ ਦੌਰੇ ਤੋਂ ਆਪਣੇ ਮਾਤਾ ਪਿਤਾ, ਬਜ਼ੁਰਗਾਂ ਦਾ ਸਤਿਕਾਰ ਅਤੇ ਹੱਥੀਂ ਸੇਵਾ ਸੰਭਾਲ ਕਰਨ ਦੀ ਪ੍ਰੇਰਨਾ ਮਿਲੀ ਹੈ।
ਕਾਲਜ ਸਟਾਫ ਮੈਂਬਰਾਂ ਨੇ ਕਿਹਾ ਕਿ ਉਹ ਪਿੰਗਲਵਾੜਾ ਪ੍ਰਬੰਧਕਾਂ ਵੱਲੋਂ ਮਰੀਜ਼ਾਂ ਦੀ ਕੀਤੀ ਜਾ ਰਹੀ ਸੇਵਾ ਸੰਭਾਲ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਸ਼ਾਖਾ ਪ੍ਬੰਧਕਾਂ ਵੱਲੋਂ ਹਰਜੀਤ ਸਿੰਘ ਅਰੋੜਾ, ਡਾ ਗੁਰਮੇਲ ਸਿੰਘ ਸਿੱਧੂ ਨੇ ਸਟਾਫ ਨੂੰ ਪਿੰਗਲਵਾੜਾ ਜੰਤਰੀ ਅਤੇ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਰਵਨੀਤ ਕੌਰ ਪਿੰਕੀ, ਵਰਿੰਦਰ ਸਿੰਘ, ਗੁਰਮੇਲ ਸਿੰਘ, ਵੀਰਪਾਲ ਕੌਰ, ਗੁਰਸੇਵਕ ਸਿੰਘ, ਸਰਬਜੀਤ ਸਿੰਘ, ਮਨਦੀਪ ਕੌਰ ਚੱਠਾ ਆਦਿ ਹਾਜ਼ਰ ਸਨ।
