ਸੋਨਮ ਵਾਂਗਚੁਕ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ
ਖਨੌਰੀ : ਖਨੌਰੀ ਬਾਰਡਰ ਵਿਖੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਐਕਟੀਵਿਸਟ ਸੋਨਮ ਵਾਂਗਚੁਕ ਨੇ ਮੁਲਾਕਾਤ ਕੀਤੀ।
ਇਸ ਮੌਕੇ ਸੋਨਮ ਵਾਂਗਚੁਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਦਿਨੋ ਦਿਨ ਨਿਘਰਦੀ ਜਾ ਰਹੀ ਹਾਲਤ ਨੂੰ ਦੇਖਦੇ ਹੋਏ ਵੀ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨ ਕੇ ਉਨ੍ਹਾ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਇਸ ਤਰ੍ਹਾ ਸੜਕਾਂ ਉਪਰ ਰੁਲਣ ਨਹੀਂ ਦੇਣਾ ਚਾਹੀਦਾ।