ਅੰਮਿਤਸਰ-ਪਿੰਡ ਮਹਿਤਾ ਦੇ ਨੌਜਵਾਨ ਦੀ ਕੈਨੇਡਾ ’ਚ ਹਾਰਟ ਅਟੈਕ ਨਾਲ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪਿੰਡ ਮਹਿਤਾ ਦਾ ਰਹਿਣ ਵਾਲਾ ਨੌਜਵਾਨ ਸੰਦੀਪ ਸਿੰਘ (32 ਸਾਲ) ਇਸੇ ਸਾਲ ਮਈ ਮਹੀਨੇ ’ਚ ਕੈਨੇਡਾ ਗਿਆ ਸੀ ਤੇ ਉੱਥੇ ਡਰਾਈਵਰੀ ਦਾ ਕੰਮ ਕਰਦਾ ਸੀ।
ਬੀਤੇ ਦਿਨੀਂ ਜਦ ਉਹ ਟਰਾਲਾ ਲੈ ਕਿ ਕੈਨੇਡਾ ਤੋਂ ਅਮਰੀਕਾ ਜਾ ਰਿਹਾ ਸੀ ਤਾਂ ਰਸਤੇ ’ਚ ਉਸ ਨੂੰ ਸਾਹ ਲੈਣ ’ਚ ਦਿੱਕਤ ਹੋਈ, ਜਿਸ ਤੋਂ ਬਾਅਦ ਉਸ ਨੂੰ ਐਮਰਜੈਂਸੀ ’ਚ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਤੋਂ ਪਹਿਲਾ ਹੀ ਸੰਦੀਪ ਸਿੰਘ ਦੀ ਮੌਤ ਹੋ ਗਈ।