ਕੈਬਨਿਟ ਮੰਤਰੀ ਗੋਇਲ ਨੇ ਹਲਕਾ ਵਾਸੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਨਾਲੋ ਨਾਲ ਕੀਤਾ ਨਿਪਟਾਰਾ

ਹਲਕਾ ਲਹਿਰਾ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ : ਬਰਿੰਦਰ ਗੋਇਲ

ਲਹਿਰਾ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਅਤੇ ਸਮੱਸਿਆਵਾਂ ਦਾ ਉਚਿਤ ਹੱਲ ਕਰਨ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਵੱਖ-ਵੱਖ ਗ੍ਰਾਮ ਪੰਚਾਇਤਾਂ, ਵਾਰਡ ਨਿਵਾਸੀਆਂ, ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨਾਲ ਨਾਲੋ ਨਿਪਟਾਰਾ ਕਰਦਿਆਂ ਕੀਤਾ।

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹਰੇਕ ਸਰਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਪਲਬਧ ਕਰਵਾਉਣ ਵਿਚ ਬੇਵਜ੍ਹਾ ਦੇਰੀ ਨਾ ਕਰਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਹਲਕਾ ਲਹਿਰਾ ਨੂੰ ਹਰ ਪੱਖੋਂ ਮੋਹਰੀ ਬਣਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਨਿਯਮਤ ਤੌਰ ਉੱਤੇ ਇੱਥੇ ਲਿਆਂਦੇ ਜਾ ਰਹੇ ਹਨ ਅਤੇ ਹਰੇਕ ਵਰਗ ਦੀ ਸੁਵਿਧਾ ਦਾ ਧਿਆਨ ਰੱਖਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਵੱਡੀ ਗਿਣਤੀ ਵਿੱਚ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਿਨਾਂ ਨੂੰ ਜਮੀਨੀ ਪੱਧਰ ਉੱਤੇ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਪਰ ਫਿਰ ਵੀ ਜੇਕਰ ਹਲਕਾ ਲਹਿਰਾ ਦਾ ਕੋਈ ਵਸਨੀਕ ਸੁਵਿਧਾਵਾਂ ਹਾਸਲ ਕਰਨ ਵਿੱਚ ਦਿੱਕਤ ਮਹਿਸੂਸ ਕਰਦਾ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਗੌਰਵ ਗੋਇਲ, ਪੀ.ਏ ਰਾਕੇਸ਼ ਕੁਮਾਰ ਗੁਪਤਾ, ਤੇਜਬੀਰ ਸਿੰਘ ਠਸਕਾ, ਮਾਨ ਸਿੰਘ ਹਾਂਡਾ, ਗੁਰਮੁਖ ਸਿੰਘ ਮਕਰੋੜ ਸਾਹਿਬ, ਕੁਲਦੀਪ ਸਿੰਘ ਮਨਿਆਣਾ, ਦਲਵਾਰਾ ਸਿੰਘ ਬਿਸ਼ਨਪੁਰਾ ਖੋਖਰ, ਕਰਮਜੀਤ ਸਿੰਘ ਕਾਮਾ, ਕੁਲਦੀਪ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਲਹਿਰਾ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਸੀਸ਼ਪਾਲ ਆਨੰਦ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *