ਚੇਅਰਪਰਸਨ ਡਾ. ਕਮਲਦੀਪ ਸ਼ਰਮਾ ਨੇ ਸਿਵਲ ਹਸਪਤਾਲ, ਜ਼ਿਲ੍ਹਾ ਜੇਲ੍ਹ, ਕੁਸ਼ਟ ਤੇ ਬਿਰਧ ਆਸ਼ਰਮ ਦਾ ਦੌਰਾ ਕੀਤਾ

ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਸੰਗਰੂਰ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਹਸਪਤਾਲ ਭਲਾਈ ਸਾਖਾ ਦੇ ਚੇਅਰਪਰਸਨ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਪਤਨੀ ਡਾ. ਕਮਲਦੀਪ ਸ਼ਰਮਾ ਨੇ ਸਿਵਲ ਹਸਪਤਾਲ, ਜ਼ਿਲ੍ਹਾ ਜੇਲ੍ਹ, ਕੁਸ਼ਟ ਆਸ਼ਰਮ ਅਤੇ ਬਿਰਧ ਆਸ਼ਰਮ ਦਾ ਦੌਰਾ ਕਰ ਕੇ ਫਲ ਅਤੇ ਮਿਠਾਈਆ ਵੰਡੀਆਂ।

 ਇਸ ਮੌਕੇ ਐਸਐਸਪੀ ਸਰਤਾਜ ਸਿੰਘ ਚਾਹਲ ਦੇ ਪਤਨੀ ਸ਼੍ਰੀਮਤੀ ਕੁਦਰਤ ਚਾਹਲ, ਸਹਾਇਕ ਕਮਿਸ਼ਨਰ ਤੇ ਰੈੱਡ ਕਰਾਸ ਦੇ ਅਵੇਤਨੀ ਸਕੱਤਰ ਉਪਿੰਦਰਜੀਤ ਕੌਰ ਬਰਾੜ ਤੇ ਸਕੱਤਰ ਨਵਨੀਤ ਕੌਰ ਵੀ ਉਨਾਂ ਦੇ ਨਾਲ ਸਨ।

ਇਸ ਮੌਕੇ ਇਹਨਾਂ ਸ਼ਖਸ਼ੀਅਤਾਂ ਵੱਲੋਂ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ, ਕੁਸ਼ਟ ਆਸ਼ਰਮ ਬਰਨਾਲਾ ਰੋਡ, ਜ਼ਿਲ੍ਹਾ ਜੇਲ੍ਹ ਵਿਖੇ ਪਹੁੰਚ ਕੇ ਮਹਿਲਾ ਕੈਦੀਆਂ ਅਤੇ ਹਵਾਲਾਤੀਆਂ ਨੂੰ ਫ਼ਲ ਤੇ ਮਿਠਾਈਆ ਵੰਡ ਕੇ ਗਣਤੰਤਰ ਦਿਵਸ ਦੀ ਖੁਸ਼ੀ ਸਾਂਝੀ ਕੀਤੀ।

ਡਾ. ਕਮਲਦੀਪ ਸ਼ਰਮਾ ਅਤੇ ਕੁਦਰਤ ਚਾਹਲ ਨੇ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਕਾਮਨਾ ਕੀਤੀ। ਕੁਸ਼ਟ ਆਸ਼ਰਮ ਅਤੇ ਬਿਰਧ ਆਸ਼ਰਮ ਵਿਖੇ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *