ਚੇਤਨਪੁਰਾ :- ਜ਼ਿਲ੍ਹਾ ਅੰਮ੍ਰਿਤਸਰ ਦੇ ਨਗਰ ਚੇਤਨਪੁਰਾ ਵਿਖੇ ਬੀਤੀ ਸ਼ਾਮ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ ਜਦੋਂ ਇਕ ਨੌਜਵਾਨ ਵਾਲੀਬਾਲ ਖੇਡਦੇ ਸਮੇਂ ਛੱਪੜ ਵਿਚ ਡੁੱਬ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ I
ਜਾਣਕਾਰੀ ਅਨੁਸਾਰ ਗੁਰਨੂਰ ਸਿੰਘ (14) ਪੁੱਤਰ ਜਤਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਪਿੰਡ ਦੇ ਛੱਪੜ ਨਜ਼ਦੀਕ ਖੁੱਲ੍ਹੀ ਜਗ੍ਹਾ ਵਿਚ ਵਾਲੀਬਾਲ ਖੇਡ ਰਿਹਾ ਸੀ ਤਾਂ ਅਚਾਨਕ ਵਾਲੀਬਾਲ ਛੱਪੜ ਦੇ ਪਾਣੀ ਵਿਚ ਜਾ ਡਿੱਗਾ, ਜਦੋਂ ਗੁਰਨੂਰ ਸਿੰਘ ਛੱਪੜ ਵਿਚ ਡਿੱਗੇ ਵਾਲੀਬਾਲ ਨੂੰ ਬਾਹਰ ਕੱਢ ਰਿਹਾ ਸੀ ਤਾਂ ਅਚਾਨਕ ਉਹ ਆਪ ਵੀ ਛੱਪੜ ਵਿਚ ਜਾ ਡਿੱਗਾ ।
ਛੱਪੜ ਵਿਚ ਪਾਣੀ ਬਹੁਤ ਜ਼ਿਆਦਾ ਹੋਣ ਕਾਰਨ ਉਹ ਬਾਹਰ ਨਹੀਂ ਨਿਕਲ ਸਕਿਆ ਤੇ ਡੁੱਬ ਜਾਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੇਰ ਰਾਤ ਪਿੰਡ ਵਾਸੀਆਂ ਨੇ ਦੋ ਘੰਟਿਆਂ ਦੀ ਜੱਦੋ-ਜਹਿਦ ਮਗਰੋਂ ਗੁਰਨੂਰ ਸਿੰਘ ਦੀ ਮ੍ਰਿਤਕ ਦੇਹ ਨੂੰ ਬਾਹਰ ਕੱਢਿਆ I
