ਏਕੇ-47 ਰਾਈਫਲ ਅਤੇ ਗੋਲਾ ਬਾਰੂਦ ਬਰਾਮਦ, ਤਲਾਸ਼ੀ ਮੁਹਿੰਮ ਜਾਰੀ
ਜੰਮੂ-ਕਸ਼ਮੀਰ ਦੇ ਹੰਦਵਾੜਾ ਦੇ ਜਾਚਲਦਾਰ ਇਲਾਕੇ ‘ਚ ਚੱਲ ਰਹੇ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ, ਜਿਸ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।
ਸੁਰੱਖਿਆ ਬਲਾਂ ਨੇ ਇਕ ਏਕੇ-47 ਰਾਈਫਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਮੁੱਠਭੇੜ ਅਜੇ ਵੀ ਜਾਰੀ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਫੌਜ ਅਤੇ ਸੁਰੱਖਿਆ ਏਜੰਸੀਆਂ ਹੋਰ ਸੰਭਾਵਿਤ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ।
