ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
ਮੁਕੇਰੀਆਂ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਮੀਲਵਾਂ ਨੇੜੇ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ‘ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਅਮਰਜੀਤ ਸਿੰਘ (27) ਅਤੇ ਨੂੰਹ ਰਮਨਜੀਤ ਕੌਰ (25) ਵਜੋਂ ਹੋਈ ਹੈ।
ਮ੍ਰਿਤਕ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਅਮਰਜੀਤ ਸਿੰਘ (27) ਅਤੇ ਨੂੰਹ ਰਮਨਜੀਤ ਕੌਰ (25) ਆਪਣੇ ਮੋਟਰਸਾਈਕਲ ‘ਤੇ ਪਿੰਡੋਂ ਲੁਧਿਆਣਾ ਰਿਸ਼ਤੇਦਾਰਾਂ ਦੇ ਅਖੰਡ ਪਾਠ ‘ਤੇ ਜਾ ਰਹੇ ਸਨ। ਉਹਨਾਂ ਦੱਸਿਆ ਕਿ ਮੁਕੇਰੀਆਂ ਪਠਾਨਕੋਟ ਹਾਈਵੇ ‘ਤੇ ਅੱਡਾ ਮੀਲਵਾਂ ਦੇ ਕੋਲ ਇਹ ਦਰਦਨਾਕ ਦੁਰਘਟਨਾ ਹੋਈ। ਇਸ ਦੌਰਾਨ ਅਮਰਜੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਨੂੰ ਮੁਕੇਰੀਆਂ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਵੀ ਹਸਪਤਾਲ ਵਿਚ ਮੌਤ ਹੋ ਗਈ।
ਮ੍ਰਿਤਕ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਹਨਾਂ ਦੇ ਬੇਟੇ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਹੀ ਹੋਇਆ ਸੀ। ਅਮਰਜੀਤ ਉਨਾਂ ਦਾ ਇਕਲੌਤਾ ਬੇਟਾ ਸੀ ਅਤੇ ਉਨਾਂ ਦੀਆਂ ਤਿੰਨ ਬੇਟੀਆਂ ਹਨ।
