ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰੀ ਵਿਚ ਵੱਡੀ ਭੈਣ ਦੀ ਪੋਤਰੀ ਦੀ ਮੌਤ ਹੋਈ ਹੈ। ਉਨ੍ਹਾਂ ਦੀ ਪੋਤਰੀ ਗੁਰੂਗ੍ਰਾਮ ਦੇ ਮੈਡੀਕਲ ਦੀ ਪੜ੍ਹਾਈ ਕਰਦੀ ਸੀ, ਜਿਸਦਾ ਨਾਮ ਰਾਜਨਦੀਪ ਕੌਰ ਸੀ।
ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਸਿਹਤ ਠੀਕ ਨਾ ਹੋਣ ਦੇ ਚਲਦੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਅੱਜ ਜਗਜੀਤ ਸਿੰਘ ਡੱਲੇਵਾਲ ਸੰਸਕਾਰ ‘ਤੇ ਵੀ ਨਹੀਂ ਪਹੁੰਚ ਸਕੇ ਕਿਉਂਕਿ ਅੱਜ ਕੇਂਦਰੀ ਮੰਤਰੀ ਦੇ ਨਾਲ ਚੰਡੀਗੜ੍ਹ ਦੇ ਵਿੱਚ ਐਮਐਸਪੀ ਨੂੰ ਲੈ ਕੇ ਮੀਟਿੰਗ ਰੱਖੀ ਗਈ ਹੈ।
ਦੱਸ ਦਈਏ ਕਿ ਗੁਰੂਗ੍ਰਾਮ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਰਾਜਨਦੀਪ ਕੌਰ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਦੇ ਚਲਦੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਕੱਲ੍ਹ 13 ਫਰਵਰੀ ਦੀ ਸ਼ਾਮ ਨੂੰ ਉਸ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਪੂਰੇ ਪਰਿਵਾਰ ਸਕੇ ਸੰਬੰਧੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।
