ਵੋਟਿੰਗ 2 ਮਾਰਚ ਨੂੰ ਸਵੇਰੇ 7 ਤੋਂ ਸ਼ਾਮ 4.00 ਵਜੇ ਤੱਕ ਹੋਵੇਗੀ
ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ’ਚ ਰਹਿ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ ਤਲਵਾੜਾ (ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਚੋਣ ਮੈਦਾਨ ਵਿਚ ਬਾਕੀ ਬਚੇ ਉਮੀਦਵਾਰਾਂ ਦੀ ਗਿਣਤੀ ਕ੍ਰਮਵਾਰ 113, 37 ਅਤੇ 41 ਹੈ।
ਦੱਸਣਯੋਗ ਹੀ ਕਿ ਵੋਟਾਂ 02.03.2025 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ, ਜਦੋਂਕਿ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।
