ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ

ਬਟਾਲਾ :- ਥਾਣਾ ਘੁਮਾਣ ਦੀ ਪੁਲਸ ਨੇ ਦਿਨ ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਐੱਸ. ਐੱਚ. ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਜਰਨੈਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਬੋਲੇਵਾਲ ਨੇ ਦੱਸਿਆ ਕਿ ਉਹ ਸਰਕਾਰੀ ਸਕੂਲ ਟਕਾਪੁਰ ’ਚ ਬਤੌਰ ਅਧਿਆਪਕ ਨੌਕਰੀ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਆਪਣੇ ਰਿਸ਼ਤੇਦਾਰਾਂ ਦੇ ਪ੍ਰੋਗਰਾਮ ’ਚ ਗਿਆ ਹੋਇਆ ਸੀ ਕਿ ਵਕਤ ਕਰੀਬ ਦੁਪਹਿਰ 12 ਵਜੇ ਜਦ ਉਹ ਆਪਣੇ ਘਰ ਪਹੁੰਚਿਆ ਤਾਂ ਉਸਦੇ ਘਰ ਦਾ ਬਾਹਰ ਵਾਲਾ ਗੇਟ ਖੁੱਲਾ ਹੋਇਆ ਸੀ।
ਉਸਨੇ ਦੱਸਿਆ ਕਿ ਜਦ ਉਸਨੇ ਅੰਦਰ ਜਾ ਕੇ ਦੇਖਿਆ ਤਾਂ ਗੁਰਦੀਪ ਸਿੰਘ ਵਾਸੀ ਬੋਲੇਵਾਲ ਨੇ ਉਸਦੇ ਪਿਤਾ ਨਿਰਮਲ ਸਿੰਘ ਦੇ ਸਿਰ ’ਤੇ ਕੋਈ ਲਕੜ ਨੁੰਮਾ ਚੀਜ਼ ਮਾਰ ਦਿੱਤੀ ਜਿਸਦੇ ਚਲਦਿਆਂ ਉਸਦੇ ਪਿਤਾ ਜ਼ਮੀਨ ’ਤੇ ਡਿੱਗ ਗਏ, ਜਦਕਿ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਜਦ ਉਸਨੇ ਆਪਣੇ ਪਿਤਾ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
ਐੱਸ. ਐੱਚ. ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਘਟਨਾਸਥਲ ’ਤੇ ਪਹੁੰਚ ਕੇ ਲਾਸ਼ ਨੂੰ ਕਬਜੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਨੇ ਜਰਨੈਲ ਸਿੰਘ ਦੇ ਬਿਆਨਾਂ ਦੇ ਆਧਰ ’ਤੇ ਗੁਰਦੀਪ ਸਿੰਘ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

Leave a Reply

Your email address will not be published. Required fields are marked *