ਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ’ਤੇ ਨਤਮਸਤਕ ਹੋਏ ਸਾਬਕਾ ਡਿਪਟੀ ਸਪੀਕਰ ਅਟਵਾਲ

ਅੰਮ੍ਰਿਤਸਰ, 16 ਦਸੰਬਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਅਟਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉੱਥੇ ਹੀ ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਵਉੱਚ ਸੰਸਥਾ ਹੈ। ਸਾਰੇ ਸਿੱਖਾਂ ਨੂੰ ਉਸ ਦਾ ਸਨਮਾਨ ਕਰਨਾ ਚਾਹੀਦਾ ਹੈ।

ਅਟਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ’ਤੇ ਕੀਤੀ ਟਿੱਪਣੀ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਔਰਤ ਜਾਤ ਦਾ ਹਰ ਵਿਅਕਤੀ ਹਮੇਸ਼ਾ ਹੀ ਸਨਮਾਨ ਕਰਦਾ ਹੈ ਪਰ ਪ੍ਰਧਾਨ ਧਾਮੀ ਵੱਲੋਂ ਬੋਲੀ ਗਈ ਸ਼ਬਦਾਵਲੀ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਪ੍ਰਧਾਨ ਜੀ ਨੂੰ ਬੜਾ ਖੁੱਲ੍ਹਾ ਦਿਲ ਕਰ ਕੇ ਬੀਬੀ ਜਗੀਰ ਕੌਰ ਕੋਲੋਂ ਮੁਆਫੀ ਮੰਗ ਲੈਣੀ ਚਾਹੀਦੀ ਹੈ ਕਿਉਂਕਿ ਭੈਣ ਜੀ ਵੀ ਇਕ ਸਾਬਕਾ ਪ੍ਰਧਾਨ ਹਨ।

Leave a Reply

Your email address will not be published. Required fields are marked *