ਪੁਲਸ ਨੇ ਨਾਕੇਬੰਦੀ ਦੌਰਾਨ ਕੀਤਾ ਗ੍ਰਿਫਤਾਰ
ਤਰਨ ਤਰਨ :- ਪੰਜਾਬ ਵਿਚ ਜਿਲਾ ਤਰਨ ਤਰਨ ਵਿਚ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਆਪਣੇ ਆਪ ਨੂੰ ਆਈ. ਪੀ. ਐੱਸ. ਦੱਸ ਰਹੀ ਮਹਿਲਾ ਦਾ ਪਰਦਾਫ਼ਾਸ਼ ਕੀਤਾ ਹੈ।
ਥਾਣਾ ਭਿੱਖੀਵਿੰਡ ਦੇ ਏ. ਐਸ. ਆਈ. ਪ੍ਰਤਾਪ ਸਿੰਘ ਨੇ ਮੁਤਾਬਿਕ ਉਨ੍ਹਾਂ ਨੇ ਜਿਸ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਉਹ ਆਪਣੇ ਆਪ ਨੂੰ ਆਈ. ਪੀ. ਐੱਸ. ਦੱਸ ਰਹੀ ਸੀ ਪਰ ਉਹ ਇਸ ਅਹੁਦੇ ਨਾਲ ਸਬੰਧਿਤ ਕੋਈ ਪਛਾਣ ਪੱਤਰ ਜਾਂ ਆਈ. ਡੀ. ਕਾਰਡ ਪੇਸ਼ ਨਹੀਂ ਕਰ ਸਕੀ।
ਏ. ਐਸ. ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ, ‘ਉਨ੍ਹਾਂ ਵੱਲੋਂ ਇਕ ਨਕਲੀ ਮਹਿਲਾ ਪੁਲਿਸ ਮੁਲਾਜ਼ਮ ਨੂੰ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੇ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਪੁਲਿਸ ਦੀ ਵਰਦੀ ਪਾ ਕੇ ਕਾਨੂੰਨ ਦੀ ਉਲੰਘਣਾ ਕਰਨ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਫ਼ਰਜ਼ੀ ਮਹਿਲਾ ਪੁਲਿਸ ਅਫ਼ਸਰ ਦੀ ਪਛਾਣ ਸਿਮਰਨਜੀਤ ਕੌਰ ਵਜੋਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੇਰੀ ਜਾਂਚ ਜਾਰੀ ਹੈ।’
