ਅੰਮ੍ਰਿਤਸਰ -: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਤਿਮੋਵਾਲ ਵਿਖੇ ਤਿੰਨ ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਨੇ ਸ਼ਰੇਆਮ ਮਹਿਲਾ ਸਰਪੰਚ ਦੇ ਪਤੀ ਸੁਖਦੇਵ ਸਿੰਘ ’ਤੇ ਗੋਲੀਆਂ ਚਲਾਈਆਂ, ਜਿਸ ਕਰਨ ਇਸ ਦੌਰਾਨ ਜਿਥੇ ਬਾਜ਼ਾਰ ’ਚ ਡਰ ਮਾਹੌਲ ਬਣ ਗਿਆ, ਉੱਥੇ ਹੀ ਸੁਖਦੇਵ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਉੱਥੇ ਹੀ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੌਕੇ ਜ਼ਖ਼ਮੀ ਹੋਏ ਸੁਖਦੇਵ ਸਿੰਘ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੁਖਦੇਵ ਸਿੰਘ ਆ ਰਿਹਾ ਸੀ, ਇਸ ਦੌਰਾਨ ਉਨ੍ਹਾਂ ’ਤੇ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਸੁਖਦੇਵ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਗੋਲੀ ਚਲਾਉਣ ਵਾਲੇ ਲੋਕਾਂ ਨੂੰ ਕਾਬੂ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ।
ਇਸ ਸਬੰਧੀ ਡੀ. ਐੱਸ. ਪੀ. ਅਰੁਣ ਸ਼ਰਮਾ ਨੇ ਦੱਸਿਆ ਕਿ ਸੁਖਦੇਵ ਸਿੰਘ ਗੰਭੀਰ ਜ਼ਖਮੀ ਹੋਏ ਹਨ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਗੋਲੀਆਂ ਚੱਲਣ ਵਾਲੇ ਕੋਲ ਵੀ ਬਰਾਮਦ ਕੀਤੇ ਗਏ ਹਨ ਅਤੇ ਮੌਕੇ ’ਤੇ ਪਹੁੰਚ ਕੇ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
