ਹਰਿਆਣਾ ਵਿਚ ਸੋਮਵਾਰ ਸਵੇਰੇ-ਸਵੇਰੇ ਇਕ ਸਕੂਲ ਬੱਸ ਨਾਲ ਵੱਡਾ ਹਾਦਸਾ ਵਾਪਰਿਆ ਹੈ। ਕੈਥਲ ਜ਼ਿਲ੍ਹੇ ਦੇ ਪਿੰਡ ਨੌਚ ਵਿਚ ਅੱਜ ਸਵੇਰੇ 8 ਵਜੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਸਤਲੁਜ ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਵਿਚ ਸਵਾਰ 8 ਬੱਚੇ ਗੰਭੀਰ ਜ਼ਖ਼ਮੀ ਹੋ ਗਏ।
ਇਸ ਹਾਦਸੇ ਵਿਚ ਬੱਸ ਡਰਾਈਵਰ ਅਤੇ ਮਹਿਲਾ ਕੰਡਕਟਰ ਵੀ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਕਯੋਦਕ ਚੌਕੀ ਪੁਲਿਸ ਅਤੇ ਡਾਇਲ 112 ਦੀ ਟੀਮ ਮੌਕੇ ‘ਤੇ ਪਹੁੰਚ ਗਈ।
