ਨਾਬਾਲਿਗਾ ਨਾਲ ਜਬਰ-ਜ਼ਨਾਹ ਵਾਲੇ ਤਿੰਨ ਨੌਜਵਾਨਾਂ  ਨੂੰ ਜੇਲ  ਭੇਜਿਆ

ਸਮਾਣਾ : ਜ਼ਿਲਾ ਪਟਿਆਲਾ ਦੇ ਸਮਾਣਾ ਸਬ-ਡਵੀਜ਼ਨ ਦੇ ਇਕ ਪਿੰਡ ਦੀ ਨਾਬਾਲਿਗ ਲਡ਼ਕੀ ਨੂੰ ਅਗਵਾ ਕਰ ਕੇ ਉਸ ਨਾਲ ਕੀਤੇ ਗਏ ਜਬਰ-ਜ਼ਨਾਹ ਦੇ ਮਾਮਲੇ ’ਚ ਸਦਰ ਪੁਲਸ ਨੇ 3 ਨਾਬਾਲਿਗ ਮੁਲਜ਼ਮ ਨੌਜਵਾਨਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਦੀ ਪਛਾਣ ਅਰਸ਼ਦੀਪ ਸਿੰਘ, ਅਮਨ ਸਿੰਘ ਅਤੇ ਦਿਲਪ੍ਰੀਤ ਸਿੰਘ (ਸਾਰੇ ਨੌਜਵਾਨ ਨਬਾਲਿਗ) ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਸਦਰ ਪੁਲਸ ਮੁਖੀ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਮੁਖਬਰੀ ਦੇ ਅਾਧਾਰ ’ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੋਟਰਸਾਈਕਲ ਸਵਾਰ 3 ਮੁਲਜ਼ਮਾਂ ਨੂੰ ਕਾਬੂ ਕੀਤਾ। ਸਿਵਲ ਹਸਪਤਾਲ ’ਚ ਮੈਡੀਕਲ ਜਾਂਚ ਉਪਰੰਤ ਉਕਤ ਨੌਜਵਾਨਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਮਿਲੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਜੂਵੈਲੀਅਨ ਜੇਲ ਲੁਧਿਆਣਾ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *