ਬਠਿੰਡਾ ਦੇ ਰਹਿਣ ਵਾਲੇ ਸਮਾਜ ਸੇਵੀ ਦੀ ਮੌਤ ਤੋਂ ਮਹਿਜ਼ 24 ਘੰਟੇ ਬਾਅਦ ਉਸ ਦੀ ਪਤਨੀ ਦੀ ਵੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਨਵੇਂ ਸਾਲ ਦੇ ਪਹਿਲੇ ਦਿਨ ਸਮਾਜ ਸੇਵੀ ਭੁਪਿੰਦਰ ਸਿੰਘ ਦੀ ਮੌਤ ਹੋ ਜਾਣ ਕਾਰਨ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਅਗਲੇ ਹੀ ਦਿਨ ਪਤੀ ਤੋਂ ਵਿਛੜਨ ਕਾਰਨ ਪਤਨੀ ਪਰਮਿੰਦਰ ਕੌਰ ਦੀ ਵੀ ਮੌਤ ਹੋ ਗਈ।
ਪਤਾ ਲੱਗਾ ਹੈ ਕਿ ਭੁਪਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਅਜੇ ਉਸ ਦੀ ਮੌਤ ਦੇ ਸਦਮੇ ਤੋਂ ਉਭਰਿਆ ਵੀ ਨਹੀ ਸੀ ਕਿ ਉਸ ਦੀ ਪਤਨੀ ਪਰਮਿੰਦਰ ਕੌਰ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਉਕਤ ਜੋੜਾ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਸੀ, ਜਦਕਿ ਮ੍ਰਿਤਕ ਪਰਮਿੰਦਰ ਕੌਰ ਭਾਜਪਾ ਮਹਿਲਾ ਮੋਰਚਾ ਦੀ ਸ਼ਹਿਰੀ ਪ੍ਰਧਾਨ ਸੀ। ਉਕਤ ਜੋੜਾ ਆਪਣੇ ਪਿੱਛੇ ਦੋ ਅਣਵਿਆਹੇ ਬੱਚੇ ਇਕ ਲੜਕਾ ਅਤੇ ਇੱਕ ਲੜਕੀ ਛੱਡ ਗਿਆ ਹੈ।
