ਜਲੰਧਰ : ਅੱਜ ਬੀਬੀ ਰਣਜੀਤ ਕੌਰ ਮੰਨਣ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਦੀਦਾਰੇ ਕਰਨ ਲਈ ਸ਼ਰਧਾਲੂਆਂ ਦਾ ਨੌਵਾਂ ਜੱਥਾ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਤੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਚ ਮਨਿੰਦਰ ਪਾਲ ਸਿੰਘ ਗੁੰਬਰ ਦੀ ਅਗਵਾਈ ਹੇਠ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਅਗਲਾ 10ਵਾਂ ਜਥਾ 23 ਫਰਵਰੀ 2025 ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕਰਕੇ ਸਿਰਫ਼ ਅਧਾਰ ਕਾਰਡ ਉਪਰ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਦੀਦਾਰੇ ਕਰਨ ਲਈ ਤੇ ਇਕ ਰਾਤ ਠਹਿਰਣ ਦੀ ਆਗਿਆ ਅਤੇ ਡਾਲਰ ਫੀਸ ਘੱਟ ਕਰਨੀ ਚਾਹੀਦੀ ਹੈ।
ਇਸ ਮੌਕੇ ਮਨਿੰਦਰ ਪਾਲ ਸਿੰਘ ਗੁੰਬਰ ਨੇ ਦੱਸਿਆ ਕਿ ਜਥੇਦਾਰ ਕੁਲਵੰਤ ਸਿੰਘ ਮੰਨਣ ਜਿਥੇ ਧਾਰਮਿਕ ਕਾਰਜਾਂ ਲਈ ਸੰਗਤ ਵਾਸਤੇ ਹਰ ਤਰ੍ਹਾਂ ਦੀਆਂ ਸੇਵਾਵਾਂ ਦੇਣ ਲਈ ਹਰ ਸਮੇਂ ਤੱਤਪਰ ਰਹਿੰਦੇ ਹਨ ਉਥੇ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਵੱਡਮੁੱਲਾ ਯੋਗਦਾਨ ਪਾਇਆ ਜਾਂਦਾ ਹੈ।