ਨਿੱਜੀ ਹਸਪਤਾਲ ਕਰਵਾਇਆ ਦਾਖਲ
ਪਟਿਆਲਾ :- ਪੁਲਸ ਦੀ ਗ੍ਰਿਫਤ ’ਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 118ਵੇਂ ਦਿਨ ਵੀ ਜਾਰੀ ਰਿਹਾ। ਇਸ ਤੋਂ ਇਲਾਵਾ ਉਨ੍ਹਾਂ 19 ਮਾਰਚ ਦੀ ਸ਼ਾਮ ਤੋਂ ਸਰਕਾਰੀ ਜਬਰ ਵਿਰੁੱਧ ਪਾਣੀ ਪੀਣਾ ਵੀ ਬੰਦ ਕੀਤਾ ਹੋਇਆ ਹੈ।
ਜ਼ਿਕਰਯੋਗ ਹੈ ਕਿ ਜਗਜੀਤ ਡੱਲੇਵਾਲ ਨੂੰ ਪਾਣੀ ਨਾ ਪੀਣ ਕਾਰਨ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਅੱਜ ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਦੋਨਾਂ ਫੋਰਮਾਂ ਵੱਲੋਂ ਮੋਰਚਿਆਂ ਉੱਪਰ ਸ਼ਹੀਦੀ ਦਿਹਾੜਾ ਮਨਾਉਣ ਦੇ ਪ੍ਰੋਗਰਾਮ ਉਲੀਕੇ ਗਏ ਸਨ, ਜਿੱਥੇ ਕਿਸਾਨਾਂ ਵੱਲੋਂ ਸ਼ਹੀਦਾਂ ਨੂੰ ਅੱਜ ਦੇ ਦਿਨ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣੇ ਸਨ ਪਰ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਲੋਕਾਂ ਦੇ ਹੱਕਾਂ ਹਕੂਕਾਂ ਦੀ ਗੱਲ ਕਰਨ ਦਾ ਵਾਅਦਾ ਕਰ ਕੇ ਅਤੇ ਕਸਮ ਖਾ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਪੰਜਾਬ ਸਰਕਾਰ ਵੱਲੋਂ ਮੀਟਿੰਗ ਉੱਪਰ ਆਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਕੇ ਪਿੱਠ ’ਚ ਛੁਰਾ ਮਾਰਨ ਦਾ ਕੰਮ ਕੀਤਾ ਗਿਆ।
ਕਿਸਾਨ ਆਗੂਆਂ ਨੂੰ ਧੋਖੇ ਨਾਲ ਗ੍ਰਿਫਤਾਰ ਕਰ ਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਵੀ ਚਕਣਾਚੂਰ ਕੀਤਾ ਗਿਆ।
