ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁੱਠਭੇੜ, ਮੁਲਜ਼ਮ ਦੀ ਲੱਤ ‘ਚ ਲੱਗੀ ਗੋਲੀ

2 ਕਿਲੋ ਹੈਰੋਇਨ ਅਤੇ ਪਿਸਤੌਲ ਬਰਾਮਦ

ਫਾਜ਼ਿਲਕਾ ਦੇ ਲਾਧੂਕਾ ਨੇੜੇ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਦੌਰਾਨ ਮੁਲਜ਼ਮ ਦੀ ਲੱਤ ‘ਚ ਗੋਲੀ ਲੱਗੀ ਹੈ ਤੇ ਉਹ ਜ਼ਖਮੀ ਹੋ ਗਿਆ ਹੈ। ਮੁਲਜ਼ਮਾਂ ਤੋਂ ਨਾਜਾਇਜ਼ ਹਥਿਆਰ ਤੇ ਹੈਰੋਇਨ ਦੇ ਪੈਕੇਟ ਬਰਾਮਦ ਕੀਤੇ ਹਨ।
ਸੀ.ਆਈ. ਏ.-2 ਅਬੋਹਰ ਦੇ ਇੰਚਾਰਜ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਘੁਬਾਇਆ ਦੇ ਨੇੜੇ ਸਾਹਮਣੇ ਤੋਂ ਮੋਟਰਸਾਈਕਲ ‘ਤੇ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਰੁਕਣ ਦਾ ਇਸ਼ਾਰਾ ਕੀਤਾ ਸੀ। ਮੁਲਜ਼ਮ ਆਪਣੀ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਿਆ।
ਇਸ ਤੋਂ ਬਾਅਦ ਪੁਲਿਸ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਅਤੇ ਮੁਲਜ਼ਮ ਨੇ ਪੁਲਿਸ ‘ਤੇ 2 ਗੋਲੀਆਂ ਚਲਾਈਆਂ ਗਈ ਹਨ। ਫਾਇਰਿੰਗ ਦੌਰਾਨ ਇਕ ਗੋਲੀ ਪੁਲਿਸ ਗੱਡੀ ਦੇ ਸਾਈਡ ਸ਼ੀਸ਼ੇ ‘ਤੇ ਲੱਗੀ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ।
ਪੁਲਿਸ ਨੇ ਇਸ ਦੌਰਾਨ ਪਹਿਲਾਂ ਹਵਾ ਵਿੱਚ ਗੋਲੀਬਾਰੀ ਕੀਤੀ। ਇਸ ਦੇ ਬਾਵਜੂਦ ਮੁਲਜ਼ਮ ਨਹੀਂ ਰੁਕਿਆ, ਇਸ ਲਈ ਪੁਲਿਸ ਨੇ ਮੁਲਜ਼ਮ ਦੀ ਲੱਤ ‘ਤੇ ਗੋਲੀ ਚਲਾਈ। ਜਿਸ ਤੋਂ ਬਾਅਦ ਮੁਲਜ਼ਮ ਸੜਕ ‘ਤੇ ਡਿੱਗ ਗਿਆ।
ਇਸ ਦੌਰਾਨਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਪੈਕੇਟਾਂ ‘ਚ ਪੈਕ ਕੀਤੀ 2 ਕਿਲੋ ਤੋਂ ਵੱਧ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਹੋਏ ਹਨ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਾਜਨ ਸੇਤੀਆ ਵਾਸੀ ਬੇਦੀਆਂ ਵਾਲੀ ਗਲੀ, ਫਾਜ਼ਿਲਕਾ ਵਜੋਂ ਹੋਈ। ਫਿਲਹਾਲ ਜ਼ਖਮੀ ਮੁਲਜ਼ਮ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *