ਛੱਤਰਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਛੱਤਰਪੁਰ ਦੇ ਬਾਗੇਸ਼ਵਰ ਧਾਮ ਪਹੁੰਚੇ, ਜਿੱਥੇ ਉਨ੍ਹਾਂ ਨੇ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਚਿਊਟ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੋਦੀ ਨੇ ਇਥੇ ਮੰਦਰ ’ਚ ਬਾਲਾਜੀ ਦੀ ਪੂਜਾ ਕੀਤੀ। ਇਸ ਦੇ ਨਾਲ ਹੀ ਧੀਰੇਂਦਰ ਸ਼ਾਸਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕੀਤੀ।
ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ‘ਅਸੀਂ ਬਹੁਤ ਉਤਸ਼ਾਹਿਤ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਸੰਤਾਂ ਅਤੇ ਮਹੰਤਾਂ ਦੀ ਧਰਤੀ ’ਤੇ ਆਏ ਹਨ। ਦੁਨੀਆਂ ਦੇ ਸਭ ਤੋਂ ਮਸ਼ਹੂਰ ਨੇਤਾ ਇਥੇ ਹਨ। ਅਸੀਂ ਤੁਹਾਨੂੰ ਵਧਾਈ ਦਿੰਦੇ ਹਾਂ। ਇਹ ਬਹੁਤ ਵਧੀਆ ਪਲ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ’ਚ ਡੋਨਾਲਡ ਟਰੰਪ ਵੀ ਉਨ੍ਹਾਂ ਨੂੰ ‘ਭਾਰਤ ਦਾ ਮਹਾਨ ਪ੍ਰਧਾਨ ਮੰਤਰੀ’ ਕਹਿੰਦੇ ਹਨ।
ਇਸ ਮੌਕੇ ਧੀਰੇਂਦਰ ਸ਼ਾਸਤਰੀ ਨੇ ਪਹਿਲਾਂ ਬਾਗੇਸ਼ਵਰ ਧਾਮ ਵਿਖੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਉਨ੍ਹਾਂ ਨੂੰ ਬਾਲਾਜੀ ਮਹਾਰਾਜ ਦੀ ਮੂਰਤੀ ਅਤੇ ਇਕ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਮੌਜੂਦ ਸਨ।
