ਬਾਬਾ ਬਕਾਲਾ – ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਢਿੱਲੋਂ ਅੱਜ ਗੁਰਦੁਆਰਾ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਗੁਰੂ ਘਰ ’ਚ ਕੁਝ ਸਮਾਂ ਬਿਤਾਇਆ, ਉਥੇ ਨਾਲ ਗੁਰਦੁਆਰਾ ਸਾਹਿਬ ’ਚ ਕੀਰਤਨ ਵੀ ਸਰਵਣ ਕੀਤਾ।
ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਜੀ ਪਿਛਲੇ ਸਮੇਂ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅਜਮੇਰ ਸ਼ਰੀਫ ਦਰਗਾਹ ਰਾਜਸਥਾਨ ਅਤੇ ਹੋਰ ਅਨੇਕਾਂ ਵੱਖ-ਵੱਖ ਧਰਮਾਂ ਨਾਲ ਸਬੰਧਤ ਧਰਮਿਕ ਅਸਥਾਨਾਂ ’ਤੇ ਵੀ ਗਏ ਹਨ।
