11 ਮਹੀਨਿਆਂ ’ਚ 1405 ਕਰੋੜ ਦੀ ਹੈਰੋਇਨ ਅਤੇ 272 ਡਰੋਨ ਜ਼ਬਤ
ਅੰਮ੍ਰਿਤਸਰ- ਬੀ. ਐੱਸ. ਐੱਫ. ਦੇ 60ਵੇਂ ਸਥਾਪਨਾ ਦਿਵਸ ਮੌਕੇ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਆਈ. ਜੀ. ਅਤੁਲ ਫੁਲਜ਼ੈਲੀ ਨੇ ਦੱਸਿਆ ਕਿ ਬੀ. ਐੱਸ. ਐੱਫ. ਵੱਲੋਂ ਪੰਜਾਬ ਪੁਲਸ ਨੂੰ 126 ਨਸ਼ਾ ਸਮੱਗਲਰਾਂ ਦੀ ਸੂਚੀ ਸੌਂਪੀ ਗਈ ਹੈ, ਜਿਨ੍ਹਾਂ ’ਤੇ ਹੈਰੋਇਨ ਦੀ ਸਮੱਗਲਿੰਗ ਕਰਨ ਅਤੇ ਕਰਵਾਉਣ ਦੀ ਪੁਖਤਾ ਸੰਭਵਨਾ ਹੈ।
ਉਨ੍ਹਾਂ ਦੱਸਿਆ ਕਿ ਸਮੱਗਲਰਾਂ ਨੂੰ ਫੜਨ ਲਈ ਕੇਂਦਰੀ ਏਜੰਸੀ ਐੱਨ. ਸੀ. ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਅਤੇ ਪੰਜਾਬ ਪੁਲਸ ਨਾਲ ਸਾਂਝੇ ਤੌਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ’ਚ ਕਾਫ਼ੀ ਸਫ਼ਲਤਾ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਬੀ. ਐੱਸ. ਐੱਫ. ਵੱਲੋਂ ਪਿਛਲੇ 11 ਮਹੀਨਿਆਂ ਦੌਰਾਨ 1405 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਗਈ ਹੈ ਅਤੇ ਸਰਹੱਦ ’ਤੇ 272 ਡਰੋਨ ਵੀ ਜ਼ਬਤ ਕੀਤੇ ਗਏ ਹਨ, ਜਦਕਿ ਪਿਛਲੇ ਸਾਲ ਸਿਰਫ਼ 107 ਡਰੋਨ ਫੜੇ ਗਏ ਸਨ। ਇਸ ਸਾਲ ਵੱਖ-ਵੱਖ ਮਾਮਲਿਆਂ ਵਿਚ 94 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 73 ਸ਼ੱਕੀ ਨਸ਼ਾ ਸਮੱਗਲਰ ਵੀ ਕਾਬੂ ਕੀਤੇ ਗਏ ਹਨ, 29 ਪਾਕਿਸਤਾਨੀ ਸ਼ੱਕੀ ਗ੍ਰਿਫ਼ਤਾਰ ਕੀਤੇ ਗਏ ਹਨ, 3 ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰਿਆ ਗਿਆ ਹੈ ਅਤੇ 2 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਦੇਸ਼ਾਂ ਵਿਚ ਬੈਠੇ ਸਮੱਗਲਰ ਵੀ ਕਰਵਾ ਰਹੇ ਸਮੱਗਲਿੰਗ ਆਈ. ਜੀ. ਨੇ ਖੁਲਾਸਾ ਕੀਤਾ ਕਿ ਭਾਰਤ-ਪਾਕਿਸਤਾਨ ਸਰਹੱਦ ’ਤੇ ਭਾਰਤੀ ਸਮੱਗਲਰਾਂ ਦੇ ਨਾਲ-ਨਾਲ ਵਿਦੇਸ਼ਾਂ ’ਚ ਬੈਠੇ ਸਮੱਗਲਰਾਂ ਦੇ ਵੀ ਖੁਲਾਸੇ ਹੋਏ ਹਨ ਜੋ ਕੈਨੇਡਾ, ਆਸਟ੍ਰੇਲੀਆ ਅਤੇ ਹੋਰ ਦੇਸ਼ਾਂ ’ਚ ਆਪਣਾ ਨੈੱਟਵਰਕ ਚਲਾ ਰਹੇ ਹਨ ਅਤੇ ਉਹ ਘੱਟ ਉਮਰ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ ਅਤੇ ਨਸ਼ਾ ਸਮੱਗਲਿੰਗ ਦੇ ਕੰਮ ਵਿਚ ਲਗਾ ਰਹੇ ਹਨ ਪਰ ਬੀ. ਐੱਸ. ਐੱਫ. ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਰਾਹੀਂ ਹਰ ਸੰਭਵ ਯਤਨ ਕੀਤੇ ਜਾ ਰਹੇ ।