ਐੱਲ. ਜੀ. ਵੀਕੇ ਸਕਸੈਨਾ ਨੇ ਚੁਕਾਈ ਸਹੁੰ
ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਗਮ ਦੀ ਅਗਵਾਈ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਕੀਤੀ।
ਪ੍ਰੋਟੇਮ ਸਪੀਕਰ ਦਾ ਕੰਮ ਮਹੱਤਵਪੂਰਨ ਹੁੰਦਾ ਹੈ ਕਿਉਂਕਿ ਇਹ ਸਪੀਕਰ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੌਰਾਨ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਉਂਦਾ ਹੈ ਅਤੇ ਸਦਨ ਦੀ ਕਾਰਵਾਈ ਸ਼ੁਰੂ ਕਰਦਾ ਹੈ।
ਤੁਹਾਨੂੰ ਦੱਸ ਦਈਏ ਕਿ ਅੱਜ ਤੋਂ ਸ਼ੁਰੂ ਹੋਏ ਵਿਧਾਨ ਸਭਾ ਸੈਸ਼ਨ ਵਿਚ ਨਵੀਂ ਸਰਕਾਰ ਦੇ ਗਠਨ ਅਤੇ ਹੋਰ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
