ਭਾਜਪਾ ਵੱਂਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ 2025 ਲਈ ਸਹਿ-ਇੰਚਾਰਜ ਤੇ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਸ ਦੀ ਲਿਸਟ ਵੀ ਜਾਰੀ ਕੀਤੀ ਹੈ। ਜ਼ਿਮਨੀ ਚੋਣ ਲਈ ਭਾਜਪਾ ਨੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਇੰਚਾਰਜ ਬਣਾਇਆ ਹੈ। ਸਾਬਕਾ ਕੇਂਦਰੀ ਮੰਤਰੀ, ਐੱਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।
