ਭਾਰਤੀ ਅੰਬੇਡਕਰ ਮਿਸ਼ਨ ਭਾਰਤ ਨੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਨੂੰ ਲਿਖਿਆ ਪੱਤਰ

ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਵਿਚ ਹਰ ਪੱਖੋਂ ਸਹਿਯੋਗ ਕਰਨ ਦਾ ਦਿੱਤਾ ਭਰੋਸਾ
ਸੰਗਰੂਰ : ਪੰਜਾਬ ਅੰਦਰ ਨਸ਼ਿਆ ਨੇ ਭਾਰੀ ਤਬਾਹੀ ਮਚਾ ਰੱਖੀ ਹੈ। ਨਸ਼ਿਆਂ ਦੀ ਦਲਦਲ ਵਿਚ ਫਸ ਕੇ ਅਨੇਕਾਂ ਨੌਜਵਾਨ ਰੋਜ਼ਾਨਾ ਹੀ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ, ਜਿਸ ’ਤੇ ਭਾਰੀ ਚਿੰਤਾ ਪ੍ਰਗਟ ਕਰਦਿਆਂ ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜਥੇਬੰਦੀ ਭਾਰਤੀ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਡੀ. ਜੀ. ਪੀ. ਪੰਜਾਬ ਨੂੰ ਪੱਤਰ ਲਿਖਦਿਆਂ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਵਿਚ ਹਰ ਪੱਖੋਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਹੈ।
ਇਸ ਸਬੰਧੀ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਨਸ਼ੇ ਸਾਡੇ ਪੰਜਾਬ ਨੂੰ ਘੁਣ ਵਾਂਗ ਖਾ ਰਹੇ ਹਨ, ਜਿਨ੍ਹਾਂ ਨੇ ਸਾਡੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਨਸ਼ਿਆਂ ਦੀ ਦਲਦਲ ਵਿਚ ਫਸ ਕੇ ਸਾਡੇ ਅਨੇਕਾਂ ਨੌਜਵਾਨ ਰੋਜ਼ਾਨਾ ਹੀ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਜ਼ੋ ਸਾਡੇ ਸਾਰਿਆਂ ਲਈ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ।
ਦਰਸ਼ਨ ਕਾਂਗੜਾ ਨੇ ਕਿਹਾ ਕਿ ਬੇਸ਼ੱਕ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਅੰਦਰ ਨਸ਼ਿਆ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਪਰੰਤੂ ਇਸ ਨੂੰ ਸਫਲ ਬਣਾਉਣ ਲਈ ਅਤੇ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਕਰਨ ਲਈ ਸਮਾਜਿਕ ਸੰਸਥਾਵਾਂ ਅਤੇ ਖਾਸ ਕਰ ਕੇ ਆਮ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ ਤਾਂ ਹੀ ਇਹ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਸਾਥੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਮਾਜ ਸੇਵੀ ਕੰਮਾਂ ਲਈ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਉਸੇ ਲੜੀ ਤਹਿਤ ਮਿਸ਼ਨ ਪੰਜਾਬ ਵਿਚ ਵੀ ਨਸ਼ਿਆਂ ਦੇ ਖਾਤਮੇ ਲਈ ਹਰ ਪੱਖੋਂ ਸਹਿਯੋਗ ਕਰਨ ਲਈ ਤਿਆਰ ਹੈ।
ਦਰਸ਼ਨ ਕਾਂਗੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਪੰਜਾਬ ਦੇ ਡੀ. ਜੀ. ਪੀ. ਨੂੰ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ’ਚ ਸਹਿਯੋਗ ਕਰਨ ਲਈ ਪੱਤਰ ਲਿਖਿਆ ਗਿਆ ਸੀ ਪ੍ਰੰਤੂ ਉਨ੍ਹਾਂ ਦਾ ਇਸ ਸਬੰਧੀ ਕੋਈ ਜਵਾਬ ਨਹੀਂ ਆਇਆ ਹੁਣ ਮੁੜ ਭਾਰਤੀ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਵਿਚ ਹਰ ਪੱਖੋਂ ਸਹਿਯੋਗ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਡੀ. ਜੀ. ਪੀ. ਪੰਜਾਬ ਨੂੰ ਪੱਤਰ ਲਿਖਿਆ ਗਿਆ ਹੈ।
ਕੌਮੀ ਪ੍ਰਧਾਨ ਨੇ ਕਿਹਾ ਕਿ ਭਾਰਤੀ ਅੰਬੇਡਕਰ ਮਿਸ਼ਨ, ਭਾਰਤ ਪੰਜਾਬ ਅੰਦਰ ਨਸ਼ਿਆ ਦਾ ਮੁਕੰਮਲ ਖਾਤਮਾ ਚਾਹੁੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਫਲ ਬਣਾਉਣ ਲਈ ਪੰਜਾਬ ਦੀਆਂ ਸਾਰੀਆਂ ਸੰਸਥਾਵਾਂ ਦਾ ਸਹਿਯੋਗ ਜ਼ਰੂਰ ਲੈਣ ਇਸ ਮੌਕੇ ਦਰਸ਼ਨ ਕਾਂਗੜਾ ਨਾਲ ਹੋਰ ਵੀ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *