ਸਾਹਿਬ ਨੇ ਸਭਨਾਂ ਨੂੰ ਬਰਾਬਰਤਾ ਦੇ ਹੱਕ ਦਿਲਾਏ ਹਨ: ਜਸਬੀਰ ਗੜ੍ਹੀ
ਸਲਾਨਾ ਸਮਾਗਮ ਵਿੱਚ ਵੱਖ ਵੱਖ ਸੰਸਥਾਵਾਂ ਤੇ ਕਲੱਬਾਂ ਦਾ ਹੋਵੇਗਾ ਸਨਮਾਨ: ਪੂਨਮ ਕਾਂਗੜਾ
Sangrur news -: ਦੇਸ਼ ਦੀ ਪ੍ਰਸਿੱਧ ਤੇ ਨਾਮਵਰ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ ਵੱਲੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਦੀ ਅਗਵਾਈ ਹੇਠ ਬਾਬਾ ਸਾਹਿਬ ਤੁਝੇ ਸਲਾਮ ਪ੍ਰੋਗਰਾਮ 10 ਅਪ੍ਰੈਲ 2025 ਨੂੰ ਗੁਰਸਾਗਰ ਸ਼੍ਰੀ ਮਸਤੂਆਣਾ ਸਾਹਿਬ (ਸੰਗਰੂਰ ) ਦੇ ਤੇਜ਼ਾ ਸਿੰਘ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਇਸ ਸਲਾਨਾ ਵਿਸ਼ਾਲ ਸਮਾਗਮ ਦਾ ਪੋਸਟਰ ਜਸਬੀਰ ਸਿੰਘ ਗੜ੍ਹੀ ਚੇਅਰਮੈਨ ਐਸ ਸੀ ਕਮਿਸ਼ਨ ਪੰਜਾਬ ਵੱਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਰਿਲੀਜ਼ ਕੀਤਾ ਗਿਆ।
ਇਸ ਮੌਕੇ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਸਾਹਿਬ ਦੀ ਦੇਸ਼ ਨੂੰ ਬਹੁਤ ਵੱਡੀ ਦੇਣ ਹੈ ਬਾਬਾ ਸਾਹਿਬ ਨੇ ਹੀ ਸਭਨਾਂ ਨੂੰ ਬਰਾਬਰਤਾ ਦੇ ਹੱਕ ਦਿਲਾਏ ਹਨ ਉਨ੍ਹਾਂ ਨੂੰ ਯਾਦ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ।
ਇਸ ਮੌਕੇ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਇਸ ਸਲਾਨਾ ਸਮਾਗਮ ਵਿੱਚ ਵੱਖ ਵੱਖ ਖੇਤਰਾਂ ਵਿੱਚ ਨਿਮਾਣਾ ਖੱਟਣ ਵਾਲੀਆਂ ਪੰਜਾਬ ਦੀਆਂ 21 ਪ੍ਰਮੁੱਖ ਸਖਸ਼ੀਅਤਾਂ ਨੂੰ ਡਾ ਅੰਬੇਡਕਰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ਇਸ ਦੇ ਨਾਲ ਹੀ ਪੰਜਾਬ ਦੀਆਂ ਚੰਗੀ ਕਾਰਗੁਜ਼ਾਰੀ ਵਾਲੀਆਂ ਵੱਖ ਵੱਖ ਧਾਰਮਿਕ, ਸੋਸ਼ਲ ਸੰਸਥਾਵਾਂ ਅਤੇ ਸਪੋਰਟਸ ਕਲੱਬਾਂ ਦੇ ਤਿੰਨ ਤਿੰਨ ਨੁਮਾਇੰਦਿਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਲਈ ਹਰ ਪੱਧਰ ਤੋਂ ਉੱਪਰ ਉੱਠ ਕੇ ਸਭਨਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।
ਇਸ ਮੌਕੇ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਸਮਾਗਮ ਵਿੱਚ ਸਨਮਾਨਿਤ ਹੋਣ ਲਈ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਇੱਕ ਫਾਰਮ ਜਾਰੀ ਕੀਤਾ ਗਿਆ ਹੈ ਜ਼ੋ ਸੋਸ਼ਲ ਮੀਡੀਆ ਜਾ ਮਿਸ਼ਨ ਦੇ ਕਿਸੇ ਵੀ ਸਾਥੀ ਕੋਲੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਇਹ ਫ਼ਾਰਮ 31 ਮਾਰਚ ਤੱਕ ਮਿਸ਼ਨ ਦੇ ਮੁੱਖ ਦਫਤਰ ਵਿਖੇ ਭਰ ਕੇ ਭੇਜਣਾ ਅਤਿ ਜ਼ਰੂਰੀ ਹੈ।
ਇਸ ਮੌਕੇ ਮਿਸ਼ਨ ਦੇ ਮੁਕੇਸ਼ ਰਤਨਾਕਰ ਸੂਬਾ ਪ੍ਰਧਾਨ, ਪਰਮਜੀਤ ਕੌਰ ਗੁੱਮਟੀ ਸੂਬਾ ਪ੍ਰਧਾਨ ਮਹਿਲਾ ਵਿੰਗ ਅਤੇ ਰਜਨੀਸ਼ ਕੁਮਾਰ ਭੀਖੀ ਸੂਬਾ ਪ੍ਰਧਾਨ ਯੂਥ ਵਿੰਗ ਸਣੇ ਹੋਰ ਵੀ ਆਗੂ ਹਾਜ਼ਰ ਸਨ।
