ਮੁੰਬਈ : ਮਹਾਰਾਸ਼ਟਰ ਦੇ ਗੋਂਡੀਆ ਜ਼ਿਲ੍ਹੇ ਵਿਚ ਬਿੰਦਰਾਵਣ ਟੋਲਾ ਪਿੰਡ ਨੇੜੇ ਸਰਕਾਰੀ ਟਰਾਂਸਪੋਰਟ ਦੀ ਬੱਸ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਕਰੀਬ 30 ਲੋਕ ਜ਼ਖ਼ਮੀ ਹੋਏ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਜ਼ਖ਼ਮੀਆਂ ਨੂੰ ਗੋਂਡੀਆ ਜ਼ਿਲਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
