ਮੁੱਖ ਮੰਤਰੀ ਮਾਨ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਮੰਤਰੀ ਕਟਾਰੂਚੱਕ

ਜ਼ਿਲਾ ਪਠਾਨਕੋਟ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਪਠਾਨਕੋਟ :- ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ, ਜਿਸ ਅਧੀਨ ਅੱਜ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਪਿਆਲ, ਸਰਕਾਰੀ ਪ੍ਰਾਇਮਰੀ ਸਕੂਲ ਨਾਜੋਚੱਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਖੇ ਲੱਖਾਂ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰ ਕੇ ਜਨਤਾ ਦੇ ਸਮਰਪਿਤ ਕੀਤੇ ਗਏ ਹਨ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਖੇ ਉਦਘਾਟਨ ਸਮਾਰੋਹ ਤੋਂ ਬਾਅਦ ਸੰਬੋਧਤ ਕਰਦਿਆਂ ਕੀਤਾ।
ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅੰਦਰ ਸੂਬੇ ਵਿਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿੱਖਿਆ ਕ੍ਰਾਂਤੀ ਅਧੀਨ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਵੱਖ-ਵੱਖ ਪ੍ਰਾਜੈਕਟਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।
ਅੱਜ ਜ਼ਿਲਾ ਪਠਾਨਕੋਟ ਦੇ ਵੀ ਵੱਖ-ਵੱਖ ਸਕੂਲਾਂ ਅੰਦਰ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। ਇਨ੍ਹਾਂ ਸਕੂਲਾਂ ਅੰਦਰ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵਿਭੂਤੀ ਸਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਅੰਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਣ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਇਸ ਮੌਕੇ ਰਾਜੇਸ਼ ਕੁਮਾਰ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਪਠਾਨਕੋਟ, ਕਮਲਜੀਤ ਕੌਰ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ, ਅਮਨਦੀਪ ਕੁਮਾਰ ਡਿਪਟੀ ਡੀ. ਈ. ਓ. ਸੈਕੰਡਰੀ, ਡੀ. ਜੀ. ਸਿੰਘ ਡਿਪਟੀ ਡੀ. ਈ. ਓ. ਐਲੀਮੈਂਟਰੀ, ਚੇਅਰਮੈਨ ਠਾਕੁਰ ਮਨੋਹਰ ਸਿੰਘ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਭੁਪਿੰਦਰ ਸਿੰਘ ਮੂੰਨਾ, ਭੋਆ ਹਲਕਾ ਕੋਆਰਡੀਨੇਟਰ ਬੀ. ਪੀ. ਈ. ਓ. ਨਰੇਸ਼ ਪਨਿਆੜ, ਸੁਜਾਨਪੁਰ ਹਲਕਾ ਕੋਆਰਡੀਨੇਟਰ ਬੀ. ਪੀ. ਈ. ਓ. ਰਾਕੇਸ਼ ਠਾਕੁਰ, ਪਠਾਨਕੋਟ ਹਲਕਾ ਕੋਆਰਡੀਨੇਟਰ ਬੀ. ਪੀ. ਈ. ਓ. ਕੁਲਦੀਪ ਸਿੰਘ, ਪ੍ਰਿੰਸੀਪਲ ਤਾਜ ਸਿੰਘ, ਪ੍ਰਿੰਸੀਪਲ ਜਤਿੰਦਰ ਕੌਰ, ਪ੍ਰਿੰਸੀਪਲ ਅਰੁਣ ਕੁਮਾਰ, ਵਿਜੇ ਕੁਮਾਰ, ਮਧੂ, ਰੇਖਾ, ਮਨਜੀਤ ਸਿੰਘ, ਡੀ. ਐੱਸ. ਐੱਮ. ਬਲਵਿੰਦਰ ਸੈਣੀ ਸਮਾਰਟ ਸਕੂਲ ਕੋਆਰਡੀਨੇਟਰ ਅਤੇ ਹੋਰ ਹਾਜ਼ਰ ਸਨ।
ਅੱਜ ਜ਼ਿਲਾ ਪਠਾਨਕੋਟ ਵਿਖੇ ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਅਧੀਨ ਵਿਧਾਨ ਸਭਾ ਹਲਕਾ ਭੋਆ ਅੰਦਰ ਸਰਕਾਰੀ ਪ੍ਰਾਇਮਰੀ ਸਕੂਲ ਪਪਿਆਲ ਵਿਖੇ 13.21 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਨਾਜੋਚੱਕ ਵਿਖੇ 8.27 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਖੇ 11.13 ਲੱਖ ਰੁਪਏ ਦੀਆਂ ਗ੍ਰਾਂਟਾਂ ਨਾਲ ਕੀਤੇ ਗਏ ਪ੍ਰਾਜੈਕਟਾਂ ਦਾ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਉਦਘਾਟਨ ਕੀਤੇ।
ਇਸੇ ਹੀ ਤਰ੍ਹਾਂ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਵੱਖ-ਵੱਖ ਸਕੂਲਾਂ ਅੰਦਰ ਅਮਿੰਤ ਮੰਟੂ ਹਲਕਾ ਇੰਚਾਰਜ-ਕਮ-ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਮੱਟੀ ਵਿਖੇ 1.40 ਲੱਖ, ਸ਼ਹੀਦ ਗੌਤਮ ਸਿੰਘ ਪਠਾਨੀਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਮੱਟੀ ਵਿਖੇ 9.55 ਲੱਖ, ਸਰਕਾਰੀ ਹਾਈ ਸਕੂਲ ਕੋਟਮੱਟੀ ਵਿਖੇ 11.1 ਲੱਖ ਨਾਲ ਤਿਆਰ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ।
ਇਸੇ ਹੀ ਤਰ੍ਹਾਂ ਵਿਧਾਨ ਸਭਾ ਹਲਕਾ ਪਠਾਨਕੋਟ ਵਿਖੇ ਵਿਭੂਤੀ ਸ਼ਰਮਾ ਹਲਕਾ ਇੰਚਾਰਜ ਪਠਾਨਕੋਟ-ਕਮ-ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਕੀ ਵਿਖੇ 2 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਵਿਖੇ 1.4 ਲੱਖ ਅਤੇ ਸਹੀਦ ਮੇਜਰ ਦੀਪਕ ਪੱਡਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਲਤਪੁਰ ਵਿਖੇ 19.46 ਲੱਖ ਰੁਪਏ ਨਾਲ ਤਿਆਰ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਭਾਰੀ ਬਦਲਾਅ ਦੇ ਕਾਰਨ ਬੱਚਿਆਂ ਦਾ ਵੀ ਮਨੋਬਲ ਵਧਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਸਿੱਖਿਆ ਦੇ ਖੇਤਰ ਅੰਦਰ ਇਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਦਾਖਲ ਕਰਵਾਇਆ ਜਾਵੇ।
09GDPAdityA90
ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ , ਨਾਲ ਹੋਰ।

Leave a Reply

Your email address will not be published. Required fields are marked *