ਯਸ਼ਪਾਲ ਚੌਹਾਨ ਨੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਆਪ’ ਨੇ ਹਮੇਸ਼ਾ ਆਪਣੇ ਮਿਹਨਤੀ ਵਰਕਰਾਂ ਨੂੰ ਯੋਗ ਅਹੁਦੇ ਦੇ ਕੇ ਨਿਵਾਜਿਆ : ਸ਼ੈਰੀ ਕਲਸੀ

ਬਟਾਲਾ :- ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਯਸ਼ਪਾਲ ਚੌਹਾਨ ਨੇ ਅੱਜ ਟਰੱਸਟ ਦਫਤਰ ’ਚ ਆਪਣਾ ਅਹੁਦਾ ਸੰਭਾਲ ਲਿਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਯਸ਼ਪਾਲ ਚੌਹਾਨ, ਜੋ ਕਿ ਅਖਿਲ ਭਾਰਤੀ ਸਵਰਨਕਾਰ ਸੰਘ ਦੇ ਰਾਸ਼ਟਰੀ ਪ੍ਰਧਾਨ ਵੀ ਹਨ, ਉੱਥੇ ਨਾਲ ਹੀ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਸਵਰਨਕਾਰ ਵਿੰਗ ਦੇ ਸੂਬਾ ਪ੍ਰਧਾਨ ਹਨ।
ਇਸ ਮੌਕੇ ਮੁੱਖ ਤੌਰ ’ਤੇ ਬਟਾਲਾ ਦੇ ਵਿਧਾਇਕ ਅਤੇ ‘ਆਪ’ ਦੇ ਕਾਰਜ਼ਕਾਰੀ ਪ੍ਰਧਾਨ ਪੰਜਾਬ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ। ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਯਸ਼ਪਾਲ ਚੌਹਾਨ ਵਿਧਾਇਕ ਸ਼ੈਰੀ ਕਲਸੀ ਅਤੇ ਪਾਰਟੀ ਵਰਕਰਾਂ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ’ਚ ਨਤਸਮਤਕ ਹੋਏ। ਇਸ ਤੋਂ ਬਾਅਦ ਨਗਰ ਸੁਧਾਰ ਟਰੱਸਟ ਦੇ ਦਫਤਰ ’ਚ ਵਿਧਾਇਕ ਸ਼ੈਰੀ ਕਲਸੀ ਅਤੇ ਵਿਧਾਇਕ ਗੁਰਦੀਪ ਰੰਧਾਵਾ ਵੱਲੋਂ ਯਸ਼ਪਾਲ ਚੌਹਾਨ ਨੂੰ ਚੇਅਰਮੈਨ ਦੀ ਕੁਰਸੀ ’ਤੇ ਬਿਠਾਇਆ ਗਿਆ।
ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਨਗਰ ਸੁਧਾਰ ਟਰੱਸਟ ਬਟਾਲਾ ਦਾ ਚੇਅਰਮੈਨ ਬਣਾਇਆ ਗਿਆ ਹੈ ਅਤੇ ਉਹ ਵਿਧਾਇਕ ਸ਼ੈਰੀ ਕਲਸੀ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕਰਦੇ ਹਨ ਅਤੇ ਵਿਸ਼ਵਾਸ ਦਿਵਾਉਂਦੇ ਹਨ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਪੀ ਗਈ ਹੈ, ਉਸਨੂੰ ਉਹ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਬਟਾਲਾ ਦੀ ਨੁਹਾਰ ਬਦਲਣ ਲਈ ਅਹਿਮ ਭੂਮਿਕਾ ਆਉਣ ਵਾਲੇ ਸਮੇਂ ’ਚ ਨਿਭਾਏਗਾ।
ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ‘ਆਪ’ ਨੇ ਹਮੇਸ਼ਾ ਆਪਣੇ ਮਿਹਨਤੀ ਵਰਕਰਾਂ ਨੂੰ ਯੋਗ ਅਹੁਦੇ ਦੇ ਕੇ ਨਿਵਾਜਿਆ ਹੈ ਅਤੇ ਯਸ਼ਪਾਲ ਚੌਹਾਨ ਵੱਲੋਂ ਸ਼ੁਰੂ ਤੋਂ ਹੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤੇ ਜਾ ਰਹੇ ਹਨ, ਜੋ ਕਿ ਹਾਈਕਮਾਂਡ ਦੇ ਸਾਹਮਣੇ ਹਨ। ਅੱਜ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯਸ਼ਪਾਲ ਚੌਹਾਨ ਨੂੰ ਅਹਿਮ ਜ਼ਿੰਮੇਵਾਰੀ ਦੇ ਕੇ ਆਪਣੇ ਵਰਕਰਾਂ ਦਾ ਮਾਣ ਵਧਾਇਆ ਗਿਆ ਹੈ। ਇਸ ਮੌਕੇ 2 ਟਰੱਸਟੀ ਵੀ ਨਿਯੁਕਤ ਕੀਤੇ, ਜਿਨ੍ਹਾਂ ਵਿਚ ਡਾ. ਜਗਦੀਸ਼ ਸੰਧੂ ਰਜਾਦਾ ਅਤੇ ਸੰਨੀ ਮਸੀਹ ਦਾ ਨਾਮ ਸ਼ਾਮਲ ਹੈ।

Leave a Reply

Your email address will not be published. Required fields are marked *