ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅੰਮ੍ਰਿਤਸਰ –: ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਸੱਚੇ ਪਾਤਸ਼ਾਹ ਦੇ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਉਹਨਾਂ ਨੇ ਕਿਹਾ ਕਿ ਕਾਂਗਰਸ 2027 ਲਈ ਚੰਗੀ ਤਿਆਰੀ ਕਰ ਰਹੀ ਹੈ ਅਤੇ ਇਕਜੁੱਟ ਹੋ ਕੇ ਚੋਣ ਲੜੇਗੀ। ਮੌਜੂਦਾ ਰਾਜਨੀਤਿਕ ਤਣਾਅ ਅਤੇ ਸਟੇਜ ਸ਼ੋ ਖਤਮ ਹੋਣੇ ਚਾਹੀਦੇ ਹਨ। ਪੰਜਾਬ ਵਿਚ ਨਸ਼ੀਲੇ ਪਦਾਰਥ ਦੇ ਮੁੱਦਿਆਂ ਬਾਰੇ ਉਨ੍ਹਾਂ ਨੇ ਰਾਜਪਾਲ ਦੀ ਮੁਹਿੰਮ ਨੂੰ ਪ੍ਰਤੀਕਾਤਮਕ ਦੱਸਿਆ ਅਤੇ ਇਹ ਵੀ ਸਵੀਕਾਰ ਕੀਤਾ ਕਿ ਸਮੱਸਿਆ ਅਜੇ ਵੀ ਮੌਜੂਦ ਹੈ।


