ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਖ਼ਾਲੀ ਹੋਈ ਸੀ ਸੀਟ
ਲੁਧਿਆਣਾ -: ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ। ਹਾਲਾਂਕਿ ਅਜੇ ਤਕ ਚੋਣ ਕਮਿਸ਼ਨ ਵੱਲੋਂ ਇਸ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਦੇ ਪ੍ਰੋਗਰਾਮ ਦਾ ਐਲਾਨ ਤਾਂ ਨਹੀਂ ਕੀਤਾ ਗਿਆ ਪਰ ‘ਆਪ’ ਨੇ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਵੀ ਐਲਾਨ ਦਿੱਤਾ ਹੈ।
ਦੱਸ ਦਈਏ ਕਿ 2022 ਵਿਚ ਆਮ ਆਦਮੀ ਪਾਰਟੀ ਵੱਲੋਂ ਇਸ ਹਲਕੇ ਤੋਂ ਗੁਰਪ੍ਰੀਤ ਗੋਗੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ, ਜੋ ਜਿੱਤ ਹਾਸਲ ਕਰ ਕੇ ਵਿਧਾਇਕ ਬਣੇ ਸਨ। ਪਿਛਲੇ ਮਹੀਨੇ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ, ਜਿਸ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ।

