ਪੰਜਾਬ ਦੇ ਲੁਧਿਆਣਾ ਦੇ ਫੋਕਲ ਪੁਆਇੰਟ ਨੇੜੇ ਸ਼ਨੀਵਾਰ ਦੇਰ ਸ਼ਾਮ ਇਕ ਬਹੁ-ਮੰਜ਼ਿਲਾ ਇਮਾਰਤ ਡਿੱਗ ਗਈ। ਇਮਾਰਤ ਦੇ ਹੇਠਾਂ 4 ਤੋਂ 5 ਲੋਕ ਦੱਬੇ ਹੋਏ ਹਨ ਅਤੇ ਉਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਬਚਾਅ ਕਾਰਜ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਫੋਕਲ ਪੁਆਇੰਟ ਦੇ ਫੇਸ 8 ਵਿਚ ਮਲਟੀਸਟੋਰੀ ਬਿਲਡਿੰਗ ਅਚਾਨਕ ਡਿੱਗ ਪਈ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਸ ਬਿਲਡਿੰਗ ਦੇ ਹੇਠਾਂ ਅੱਧਾ ਦਰਜਨ ਦੇ ਕਰੀਬ ਵਿਅਕਤੀ ਦੱਬੇ ਹੋਏ ਹਨ। ਘਟਨਾ ਤੋਂ ਬਾਅਦ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤੇ । ਇਸ ਹਾਦਸੇ ਤੋਂ ਬਾਅਦ ਰੈਸਕਿਊ ਜਾਰੀ ਹੈ । ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਚੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਹਾਦਸੇ ਵਾਲੀ ਥਾਂ ਤੇ ਜਾਣ ਲਈ ਰਵਾਨਾ ਹੋ ਚੁੱਕੀਆਂ ਹਨ।, ਬੋਆਇਲਰ ਫਟਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।
ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ
ਲੁਧਿਆਣਾ ਵਿਖੇ ਇੱਕ ਫੈਕਟਰੀ ਦੀ ਇਮਾਰਤ ਡਿੱਗਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ । ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ‘‘ਲੁਧਿਆਣਾ ਵਿਖੇ ਇੱਕ ਫੈਕਟਰੀ ਦੀ ਇਮਾਰਤ ਡਿੱਗਣ ਦੀ ਖ਼ਬਰ ਮਿਲੀ ਹੈ। ਮੈਂ ਪ੍ਰਸਾਸ਼ਨ ਨੂੰ ਤੁਰੰਤ ਹਾਲਾਤ ਦਾ ਜਾਇਜ਼ਾ ਲੈਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਬਚਾਅ ਟੀਮਾਂ ਪਹੁੰਚ ਗਈਆਂ ਹਨ ਅਤੇ ਉਹਨਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਮਲ਼ਵੇ ਹੇਠ ਦੱਬੇ ਕਰਮਚਾਰੀਆਂ ਦੇ ਜਲਦ ਸੁਰੱਖਿਅਤ ਬਾਹਰ ਆਉਣ ਅਤੇ ਤੰਦਰੁਸਤ ਹੋਣ ਦੀ ਕਾਮਨਾਂ ਕਰਦਾ ਹਾਂ।
