2-2 ਲੱਖ ਰੁਪਏ ਜੁਰਮਾਨਾ
ਮੋਹਾਲੀ ਅਦਾਲਤ ਨੇ ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਫ਼ੈਸਲਾ ਸੁਣਾ ਦਿੱਤਾ ਹੈ, ਜਿਸ ’ਚ ਅਦਾਲਤ ਨੇ 3 ਸ਼ੂਟਰਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਅਤੇ 2-2 ਲੱਖ ਰੁਪਏ ਜੁਰਮਾਨਾ ਲਾਇਆ ਹੈ। ਇਨ੍ਹਾਂ ਦੋਸ਼ੀਆਂ ਵਿਚ ਅਜੈ ਉਰਫ਼ ਸੰਨੀ ਉਰਫ਼ ਲੇਫਟੀ, ਸੱਜਣ ਉਰਫ਼ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ, ਤਿੰਨੋਂ ਹੀ ਇਕ ਗੈਂਗਸਟਰ ਦੇ ਸਾਥੀ ਅਤੇ ਸ਼ਾਰਪ ਸ਼ੂਟਰ ਹਨ।
ਕੀ ਸੀ ਮਾਮਲਾ
4 ਸਾਲ ਪਹਿਲਾਂ 7 ਅਗਸਤ 2021 ਨੂੰ ਵਿੱਕੀ ਮਿੱਡੂਖੇੜਾ ਸੈਕਟਰ-70 ਵਿਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ। ਜਿਵੇਂ ਹੀ ਉਹ ਦਫ਼ਤਰ ਤੋਂ ਬਾਹਰ ਆਇਆ ਅਤੇ ਆਪਣੀ ਕਾਰ ਵੱਲ ਵਧਿਆ, ਦੋ ਨਕਾਬਪੋਸ਼ ਉੱਥੇ ਆਏ, ਜਿਨ੍ਹਾਂ ਨੇ ਉਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਿੱਕੀ ਕਾਰ ਤੋਂ ਬਾਹਰ ਨਿਕਲਿਆ ਅਤੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ। ਉਹ ਕਰੀਬ ਇਕ ਕਿਲੋਮੀਟਰ ਦੌੜਿਆ ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ। ਉਨ੍ਹਾਂ ਨੇ ਕੁੱਲ 20 ਗੋਲੀਆਂ ਚਲਾਈਆਂ, ਜਿਨ੍ਹਾਂ ’ਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਘਟਨਾ ਦੀ ਜ਼ਿੰਮੇਵਾਰੀ ਲਈ। ਸ਼ੁਰੂਆਤੀ ਜਾਂਚ ਵਿਚ ਬੰਬੀਹਾ ਗੈਂਗ ਚਲਾਉਣ ਵਾਲੇ ਲੱਕੀ ਪਟਿਆਲ ਦਾ ਨਾਂ ਸਾਹਮਣੇ ਆਇਆ ਸੀ। ਦੋਵੇਂ ਗਿਰੋਹ ਇਕ ਦੂਜੇ ਦੇ ਵਿਰੋਧੀ ਹਨ।
