ਏ. ਡੀ. ਜੀ. ਪੀ. ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਦੇ ਮੁਖੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ ਸਪੈਸ਼ਲ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ’ਤੇ ਇਹ ਜ਼ਿੰਮੇਵਾਰੀ ਏ. ਡੀ. ਜੀ. ਪੀ. ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀ. ਸੀ., ਐੱਸ. ਐੱਸ. ਪੀ. ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਦਰਭ ਵਿਚ ਵਿਜੀਲੈਂਸ ਮੁਖੀ ਨੂੰ ਹਟਾਉਣਾ ਇਕ ਵੱਡੀ ਕਾਰਵਾਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿਚ ਅਜਿਹੀਆਂ ਹੋਰ ਸਖ਼ਤ ਕਾਰਵਾਈਆਂ ਕਰ ਸਕਦੀ ਹੈ।

