ਸਰਹੱਦ ਪਾਰੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼

8.08 ਕਿਲੋ ਹੈਰੋਇਨ, 1 ਪਿਸਤੌਲ ਸਮੇਤ 1 ਸਮੱਗਲਰ ਗ੍ਰਿਫਤਾਰ, ਦੂਜਾ ਫਰਾਰ
ਅੰਮ੍ਰਿਤਸਰ :-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਸਮੱਗਲਿੰਗ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਇਕ ਵਿਅਕਤੀ ਨੂੰ 8.08 ਕਿਲੋ ਹੈਰੋਇਨ ਅਤੇ ਇਕ 30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗ੍ਰਿਫਤਾਰ ਕਰ ਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਪੁਲਸ ਕਮਿਸ਼ਨਰ ਗੁਰਪ੍ਰੀਤ ਿਸੰਘ ਭੁੱਲਰ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਨਸ਼ਾ ਸਮੱਗਲਰ ਦੀ ਪਛਾਣ ਧਰਮਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਹਰਸ਼ਾ ਛੀਨਾ ਵਜੋਂ ਹੋਈ ਹੈ, ਜਿਸ ਦੇ ਕਬਜ਼ੇ ਵਿਚੋਂ ਹੈਰੋਇਨ ਅਤੇ ਇਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ ਪੁਲਸ ਟੀਮਾਂ ਨੇ ਉਸ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸ ਦੀ ਵਰਤੋਂ ਮੁਲਜ਼ਮ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕਰਦਾ ਸੀ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਵਿਅਕਤੀ ਪਾਕਿਸਤਾਨ ਅਾਧਾਰਿਤ ਨਸ਼ਾ ਸਮੱਗਲਰਾਂ ਦੇ ਸੰਪਰਕ ਵਿਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰ ਕੇ ਨਸ਼ਿਆਂ ਦੀ ਖੇਪ ਸੁੱਟਦੇ ਸਨ।

Leave a Reply

Your email address will not be published. Required fields are marked *