ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ

ਉਚ ਪੱਧਰੀ ਮੈਡੀਕਲ ਟੀਮ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ, ਖੂਨ ਦੇ ਨਮੂਨੇ ਲਏ, ਪੇਟ ਦਾ ਕੀਤਾ ਅਲਟਰਾਸਾਊਂਡ
ਖਨੌਰੀ : ਪੰਜਾਬ ਦੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸ੍ਰੀ ਕੁਮਾਰ ਰਾਹੁਲ ਨੇ ਅੱਜ ਖਨੌਰੀ ਬਾਰਡਰ ‘ਤੇ ਢਾਬੀ ਗੁੱਜਰਾਂ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਥੇ ਬਣਾਏ ਐਮਰਜੈਂਸੀ ਹਸਪਤਾਲ ਦਾ ਦੌਰਾ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਡੀ.ਆਰ.ਐਮ.ਈ ਅਵਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਵੀ ਮੌਜੂਦ ਸਨ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪੁਰੈਕਟਰ ਪਰਿਵਾਰ ਭਲਾਈ ਡਾ. ਹਤਿੰਦਰ ਕੌਰ ਨੇ ਦਸਿਆ ਕੇ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ ਲਈ ਗਠਿਤ ਕੀਤੀ ਉਚ ਪੱਧਰੀ ਡਾਕਟਰੀ ਮਾਹਿਰਾਂ ਦੀ ਟੀਮ ਨੇ ਕਿਸਾਨ ਆਗੂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਖੂਨ ਦੇ ਨਮੂਨੇ ਲਏ ਅਤੇ ਪੇਟ ਦਾ ਅਲਟਰਾਸਾਊਂਡ ਕੀਤਾ।
ਇਹ ਵੀ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ ‘ਤੇ 24 ਘੰਟੇ ਡਿਊਟੀ ‘ਤੇ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਵੀ ਮੌਜੂਦ ਹਨ। ਇਸ ਤੋਂ ਇਲਾਵਾ ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ।

ਡਲੇਵਾਲ ਦੀ ਹਾਲਤ ਬੇਹਦ ਨਾਜੁਕ : ਮਰਨ ਵਰਤ 45ਵੇਂ ਦਿਨ ਵਿਚ

  • ਉਧਰੋ ਖਨੌਰੀ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਗਜੀਤ ਸਿੰਘ ਡਲੇਵਾਲ ਦੀ ਹਾਲਤ ਬੇਹਦ ਨਾਜੁਕ ਮੋੜ ‘ਤੇ ਪੁਜ ਗਈ ਹੈ, ਉਨ੍ਹਾਂ ਦਾ ਮਰਨ ਵਰਤ 45ਵੇ ਦਿਨ ਵਿਚ ਪੁੱਜ ਚੁਕਾ ਹੈ।
    ਅੱਜ ਡਲੇਵਾਲ ਦੀ ਸਾਰਾ ਦਿਨ ਮਾਲਸ ਕਰਨ ਅਤੇ ਉਨ੍ਹਾਂ ਦੇ ਸੈਂਪਲ ਦੇਣ ‘ਤੇ ਡਾਕਟਰਾਂ ਦੀ ਟੀਮ ਲੱਗੀ ਰਹੀ।
  • ਅਧਿਕਾਰੀ ਪੁੱਜੇ ਪਰ ਡਲੇਵਾਲ ਨੇ ਨਾ ਕੀਤੀ ਕਿਸੇ ਨਾਲ ਗੱਲ
  • ਦੂਸਰੇ ਪਾਸੇ ਸੀਨੀਅਰ ਅਧਿਕਾਰੀ ਵੀ ਡਲੇਵਾਲ ਕੋਲ ਪੁੱਜੇ ਪਰ ਡਲੇਵਾਲ ਨੇ ਕਿਸੇ ਨਾਲ ਕੋਈ ਗੱਲਬਾਤ ਨਾਲ ਕੀਤੀ। ਹਾਲਾਤ ਬੜੇ ਹੀ ਅਸੁਭ ਨਜਰ ਆ ਰਹੇ ਹਨ। ਡਲੇਵਾਲ ਲਗਾਤਾਰ ਬੇਸੁਧ ਹੁੰਦੇ ਰਹੇ ਅਤੇ ਉਨ੍ਹਾ ਨੇ ਡਾਕਟਰਾਂ ਦੀ ਟੀਮ ਨੂੰ ਵੀ ਇਸ਼ਾਰਿਆਂ ਦੇ ਨਾਲ ਸਾਰਾ ਕੁੱਝ ਸਮਝਾਇਆ।

Leave a Reply

Your email address will not be published. Required fields are marked *