ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ
ਅਜਨਾਲਾ ਦੇ ਰਹਿਣ ਵਾਲੇ ਸਿੱਖ ਵਿਅਕਤੀ ਨੇ ਆਪਣੀ ਗੱਡੀ ’ਚ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ, ਜਿਸਦਾ ਤੇਜਬੀਰ ਸਿੰਘ ਹੈ। ਫ਼ਿਲਹਾਲ ਆਤਮ ਹੱਤਿਆ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਤੇਜ਼ਬੀਰ ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿੰਦੇ ਸਨ। ਤੇਜਬੀਰ ਸਿੰਘ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਕਿਸਾਨਾਂ ਦੇ ਹੱਕ ’ਚ ਕਾਫ਼ੀ ਨਿੱਤਰ ਕੇ ਸਾਹਮਣੇ ਆਉਂਦੇ ਸਨ।
