ਪੰਜਾਬ ਮਹਿਲਾ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਨਿਰਦੇਸ਼ਾਂ ‘ਤੇ ਐਫ. ਆਈ. ਆਰ.ਕੀਤੀ ਦਰਜ
ਪੰਜਾਬ ਪੁਲਿਸ (ਮਟੌਰ ਪੁਲਿਸ ਸਟੇਸ਼ਨ) ਨੇ ਸੰਗੀਤ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੰਜਾਬ ਮਹਿਲਾ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਨਿਰਦੇਸ਼ਾਂ ‘ਤੇ ਉਸ ਵਿਰੁੱਧ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਰਾਜ ਲਾਲੀ ਗਿੱਲ ਨੇ ਖੁਦ ਨੋਟਿਸ ਲਿਆ, ਜਿਸ ਵਿਚ ਕਿਹਾ ਕਿ ਪਿੰਕੀ ਧਾਲੀਵਾਲ ਨੇ ਸੁਨੰਦਾ ਸ਼ਰਮਾ ਦਾ ਸ਼ੋਸ਼ਣ ਕੀਤਾ, ਉਸ ਦੇ ਬਕਾਏ ਕਈ ਸਾਲਾਂ ਤੱਕ ਰੋਕੇ, ਉਸ ਨੂੰ ਕੰਪਨੀ ਨਾਲ ਬੰਨ੍ਹਿਆ ਅਤੇ ਉਸਨੂੰ ਧਮਕੀਆਂ ਦਿੱਤੀਆਂ। ਬੀਤੇ ਦਿਨ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਇਕ ਭਾਵਨਾਤਮਕ ਪੋਸਟ ਸਾਂਝੀ ਕੀਤੀ ਸੀ।
