ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਸਾਲ ਦੀ ਅਾਮਦ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਨੇ ਗੁਰੂ ਘਰ ਵਿਖੇ ਦਰਸ਼ਨ ਕਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਬੀਬਾ ਹਰਸਿਮਰਤ ਨੇ ਇਕ ਆਮ ਸ਼ਰਧਾਲੂ ਵਾਂਗ ਗੁਰੂ ਘਰ ਵਿਖੇ ਮੱਥਾ ਟੇਕ ਕੇ ਜਿੱਥੇ ਕਾਫੀ ਸਮਾਂ ਗੁਰਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ।
